class="post-template-default single single-post postid-1490 single-format-standard wpb-js-composer js-comp-ver-6.11.0 vc_responsive">

ਨਵੀਆਂ ਪਾਬੰਦੀਆਂ ਲਾਗੂ
ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦ
ਕਾਰ, ਟੈਕਸੀ ਵਿਚ ਕੇਵਲ 2 ਵਿਅਕਤੀ ਕਰ ਸਕਣਗੇ ਸਫਰ
10 ਲੋਕਾਂ ਤੋਂ ਵੱਧ ਦਾ ਇਕੱਠ ਨਹੀਂ ਹੋਵੇਗਾ
ਧਾਰਮਿਕ ਅਸਥਾਨ ਰੋਜ਼ਾਨਾ ਸ਼ਾਮ 6 ਵਜੇ ਤੋਂ ਪਹਿਲਾਂ ਬੰਦ ਹੋਣਗੇ
ਸਰਕਾਰੀ ਦਫਤਰ ਤੇ ਬੈਂਕ 50 ਫੀਸਦੀ ਸਮਰੱਥਾ ਨਾਲ ਕੰਮ ਕਰਨਗੇ

ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ 30 ਅਪ੍ਰੈਲ ਨੂੰ ਜਾਰੀ ਹਦਾਇਤਾਂ ਤੋਂ ਬਾਅਦ ਅੱਜ ਸੋਮਵਾਰ ਤੋ ਨਵੀਆਂ ਪਾਬੰਦੀਆਂ ਲਾਗੂ ਹੋ ਗਈਆਂ ਹਨ
ਜਾਰੀ ਹੁਕਮ 15 ਮਈ ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਤਹਿਤ ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ । 
ਕੇਵਲ ਜ਼ਰੂਰੀ ਵਸਤਾਂ ਤੇ ਸੇਵਾਵਾਂ ਨਾਲ ਸਬੰਧਿਤ ਦੁਕਾਨਾਂ ਜਿਵੇਂ ਕਿ ਕੈਮਿਸਟ ਸ਼ਾਪ, ਦੁੱਧ, ਬਰੈਡ, ਸਬਜ਼ੀਆਂ, ਫਰੂਟ, ਡੇਅਰੀ ਤੇ ਪੋਲਟਰੀ ਉਤਪਾਦਨ, ਆਂਡੇ, ਮੀਟ, ਮੋਬਾਇਲ ਰਿਪੇਅਰ  ਨਾਲ ਸਬੰਧਿਤ ਦੁਕਾਨਾਂ ਖੁੱਲ ਸਕਣਗੀਆਂ। 
ਲੈਬੋਰੇਟਰੀ , ਨਰਸਿੰਗ ਹੋਮ ਤੇ ਹੋਰ ਮੈਡੀਕਲ ਅਦਾਰਿਆਂ ’ਤੇ ਰੋਕਾਂ ਲਾਗੂ ਨਹੀਂ ਹੋਣਗੀਆਂ। 
 
ਕਰਫਿਊ ਪਹਿਲਾਂ  ਵਾਂਗ ਰੋਜ਼ਾਨਾ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ। ਹਫਤਾਵਾਰੀ ਕਰਫਿਊ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰ 5 ਵਜੇ ਤੱਕ ਹੋਵੇਗਾ। ਕਰਫਿਊ ਦੌਰਾਨ ਕੋਈ ਵੀ ਵਾਹਨ ਨਹੀਂ ਚੱਲੇਗਾ। ਕੇਵਲ ਮੈਡੀਕਲ ਐਮਰਜੈਂਸੀ ਨੂੰ ਛੋਟ ਹੋਵੇਗੀ।
ਬਾਹਰ ਆ ਰਿਹੇ ਕਿਸੀ ਵੀ ਵਿਅਕਤੀ ਹਵਾਈ, ਰੇਲ ਜਾਂ ਸੜਕੀ ਰਾਸਤੇ ਕੇਵਲ 72 ਘੰਟੇ ਪੁਰਾਣੀ ਕੋਵਿਡ ਟੈਸਟ ਦੀ ਨੈਗੇਟਿਵ ਰਿਪੋਰਟ ਜਾਂ ਵੈਕਸੀਨੇਸ਼ਨ ਸਰਟੀਫਿਕੇਟ (ਜਿਸਨੂੰ 2 ਹਫਤੇ ਪਹਿਲਾਂ ਘੱਟੋ ਘੱਟ ਇਕ ਡੋਜ਼ ਲੱਗੀ ਹੋਵੇ) ਦਿਖਾਕੇ ਹੀ ਦਾਖਲ ਹੋ ਸਕੇਗਾ।  
ਸਾਰੇ ਸਰਕਾਰੀ ਦਫਤਰ ਤੇ ਬੈਂਕ ਆਪਣੀ 50 ਫੀਸਦੀ ਸਮਰੱਥਾ ਨਾਲ ਕੰਮ ਕਰਨਗੇ ਕੇਵਲ ਕੋਵਿਡ ਸਬੰਧੀ ਡਿਊਟੀ ਦੀ ਤਾਇਨਾਤੀ ਨੂੰ ਛੱਡਕੇ।
ਸਾਰੇ 4 ਪਹੀਆ ਵਾਹਨਾਂ ਜਿਵੇਂ ਕਿ ਕਾਰ, ਟੈਕਸੀ ਵਿਚ 2 ਤੋਂ ਜਿਆਦਾ ਲੋਕਾਂ ਦੇ ਜਾਣ-ਆਉਣ ਦੀ ਆਗਿਆ ਨਹੀਂ ਹੈ ਪਰ ਮਰੀਜ਼ ਨੂੰ ਹਸਪਤਾਲ ਲਿਜਾਣ-ਲਿਆਉਣ ਵੇਲੇ ਛੋਟ ਰਹੇਗੀ। ਮੋਟਰਸਾਈਕਲ ਜਾਂ ਸਕੂਟਰ ’ਤੇ ਇਕ ਤੋਂ ਵੱਧ ਵਿਅਕਤੀ ਸਫਰ ਨਹੀਂ ਕਰ ਸਕੇਗਾ ਪਰ ਜੇਕਰ ਦੋਵੇਂ ਵਿਅਕਤੀ ਇਕੋ ਪਰਿਵਾਰ ਨਾਲ ਸਬੰਧਿਤ ਹਨ ਤੇ ਇਕੋ ਘਰ ਵਿਚ ਰਹਿੰਦੇ ਹਨ ਤਾਂ ਉਸ ਕੇਸ ਵਿਚ ਇਹ ਬੰਦਿਸ਼ ਲਾਗੂ ਨਹੀਂ।
10 ਤੋਂ ਵੱਧ ਲੋਕਾਂ ਦੇ ਇਕੱਠ ਦੀ ਇਜ਼ਾਜਤ ਨਹੀਂ। 
ਪਿੰਡਾਂ ਅੰਦਰ ਰਾਤ ਵੇਲੇ ਦੇ ਕਰਫਿਊ ਤੇ ਹਫਤਾਵਾਰੀ ਕਰਫਿਊ ਲਈ ਠੀਕਰੀ ਪਹਿਰੇ ਲੱਗਣਗੇ। 
ਸਜ਼ਬੀ ਮੰਡੀ ਕੇਵਲ ਸਬਜ਼ੀਆਂ ਤੇ ਫਰੂਟ ਲਈ ਖੁੱਲੇਗੀ ਤੇ ਉੰਥੇ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਹੋਵੇਗੀ। 
ਕਿਸਾਨ ਯੂਨੀਅਨਾਂ ਤੇ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਕੱਠ ਨਾ ਕਰਨ ਤੇ ਪ੍ਰਦਰਸ਼ਨ ਵਾਲੀਆਂ  ਥਾਵਾਂ  ਜਿਵੇਂ ਕਿ ਟੋਲ ਪਲਾਜ਼ੇ, ਪੰਪਾਂ ਆਦਿ ’ਤੇ ਵੀ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਘੱਟ ਹੋਵੇ। 
 
ਧਾਰਮਿਕ ਅਸਥਾਨ ਰੋਜ਼ਾਨਾ ਸ਼ਾਮ 6 ਵਜੇ ਤੋਂ ਪਹਿਲਾਂ ਬੰਦ ਹੋਣਗੇ । 
ਆਕਸੀਜਨ ਸਿਲੰਡਰ ਜਮ੍ਹਾਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਹੋਵੇਗੀ।
ਰੇਹੜੀ ਵਾਲਿਆਂ ਦੇ ਆਰ.ਟੀ.ਪੀ.ਸੀ.ਆਰ ਟੈਸਟ ਹੋਣਗੇ।
ਜਨਤਕ ਆਵਾਜਾਈ ਸੇਵਾ (ਬੱਸ, ਟੈਕਸੀ , ਆਟੋ) 50 ਫੀਸਦੀ ਸਮਰੱਥਾ ਨਾਲ ਚੱਲ ਸਕਣਗੇ।
ਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ ਬੰਦ ਰਹਿਣਗੇ।
ਸਾਰੇ ਰੈਸਟੋਰੈਂਟ (ਹੋਟਲਾਂ ਸਮੇਤ) , ਕੈਫੇ, ਕੌਫੀ ਸ਼ਾਪ, ਫਾਸਟ ਫੂਡ ਕੋਰਟ, ਢਾਬਿਆਂ ਉੱਪਰ ਬੈਠਕੇ ਖਾਣ ਦੀ ਇਜ਼ਾਜਤ ਨਹੀਂ ਹੋਵੇਗਾ ਜਦਕਿ ਉਹ ਟੇਕ-ਅਵੇ ਤੇ ਹੋਮ ਡਿਲਵਰੀ ਲਈ ਰਾਤ 9 ਵਜੇ ਤੱਕ ਕਰ ਸਕਣਗੇ।
ਉਪਰੋਕਤ ਥਾਵਾਂ ਵਿਖੇ ਅੰਦਰ ਬੈਠਕੇ ਖਾਣ ’ਤੇ ਬਿਲਕੁਲ ਪਾਬੰਦੀ ਹੈ।
ਸਾਰੀਆਂ ਹਫਤਾਵਾਰੀ ਮਾਰਕੀਟਾਂ (ਆਪਣੀ ਮੰਡੀ ਵਾਂਗ) ਬੰਦ ਰਹਿਣਗੀਆਂ।
ਸਮਾਜਿਕ, ਸੱਭਿਆਚਾਰਕ , ਖੇਡਾਂ ਤੇ ਹੋਰਨਾਂ ਸਬੰਧਿਤ ਸਮਾਗਮਾਂ ਉੱਪਰ ਪੂਰਨ ਰੂਪ ਵਿਚ ਪਾਬੰਦੀ ਹੈ।
ਸਾਰੇ ਸਿਆਸੀ ਇਕੱਠਾਂ ਉੱਪਰ ਵੀ ਪੂਰਨ ਪਾਬੰਦੀ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਜਿਸ ਵਿਚ ਪ੍ਰਬੰਧਕ, ਭਾਗ ਲੈਣ ਵਾਲੇ , ਸਥਾਨ ਦੇ ਮਾਲਕ , ਟੈਂਟ ਹਾਊਸ ਮਾਲਕ ਵਿਰੁੱਧ ਕੇਸ ਦਰਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਨਿਰਧਾਰਿਤ ਗਿਣਤੀ ਤੋਂ ਵੱਧ ਇਕੱਠ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ 5 ਦਿਨ ਦੇ ਹੋਮ ਕੁਆਰਨਟਾਇਨ ਕੀਤਾ ਜਾਵੇਗਾ ।
ਸਾਰੇ ਵਿਦਿਅਕ ਅਦਾਰੇ, ਸਕੂਲ ਤੇ ਕਾਲਜ ਬੰਦ ਰਹਿਣਗੇ ਜਦਕਿ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਹਾਜ਼ਰ ਰਹੇਗਾ।
 
ਮੈਡੀਕਲ ਤੇ ਨਰਸਿੰਗ ਕਾਲਜ, ਸੰਸਥਾਵਾਂ ਖੁੱਲੀਆਂ ਰਹਿਣਗੀਆਂ।
ਹਰ ਤਰ੍ਹਾਂ ਦੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਮੁਲਤਵੀ ਹਨ ਪਰ ਕੋਵਿਡ ਦੀ ਰੋਕਥਾਮ ਸਬੰਧੀ ਭਰਤੀ ਪਰੀਖਿਆ ਉਪਰ ਰੋਕ ਨਹੀਂ ਹੋਵੇਗੀ।
ਸਾਰੇ ਪ੍ਰਾਈਵੇਟ ਦਫਤਰ, ਜਿਸ ਵਿਚ ਸੇਵਾ ਖੇਤਰ ਜਿਵੇਂ ਕਿ ਆਰਕੀਟੈਕਟ , ਸੀ.ਏ. , ਬੀਮਾ ਕੰਪਨੀਆਂ ਦੇ ਦਫਤਰਾਂ ਨੂੰ ਕੇਵਲ ‘ਵਰਕ ਫਰਾਮ ਹੋਮ ’ ਦੀ ਇਜ਼ਾਜ਼ਤ ਹੈ।
ਸਰਕਾਰ ਦੀ ਅਪੀਲ ਹੈ ਕਿ ਲੋਕ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਕੋਵਿਡ ਦੀ ਚੇਨ ਨੂੰ ਤੋੜਿਆ ਜਾ ਸਕੇ।

Leave a Comment

Your email address will not be published.

You may also like