Latest

ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਗ੍ਰੰਥੀ ਖਿਲਾਫ ਮਾਮਲਾ ਦਰਜ

ਬਠਿੰਡਾ, 23 ਮਈ 2021 (ਇੰਦਰਪ੍ਰੀਤ ਕੌਰ)- ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਨੰਦਗੜ੍ਹ ਕੋਟੜਾ ਤੋਂ ਇੱਕ ਬੇਹੱਦ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇੱਥੇ 60 ਸਾਲਾ ਗ੍ਰੰਥੀ ਸਿੰਘ ਵੱਲੋਂ ਕਥਿਤ ਤੌਰ ਤੇ 9 ਸਾਲਾਂ ਦੀ ਨਾਬਾਲਗ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਇਲਜ਼ਾਮ ਲੱਗਾ ਹੈ। ਗ੍ਰੰਥੀ ਸਿੰਘ ਲੜਕੀ ਨਾਲ ਛੇੜਖਾਨੀ ਕਰਦਾ ਹੋਇਆ ਰੰਗੇ ਹੱਥੀਂ ਫੜ੍ਹਿਆ ਗਿਆ। ਇਸ ਮਗਰੋਂ ਪਿੰਡ ਵਾਸੀਆਂ ਦੇ ਇਕੱਠ ਨੇ ਗ੍ਰੰਥੀ ਨੂੰ ਇੱਕ ਥੰਮ ਨਾਲ ਬੰਨ੍ਹ ਕੇ ਉਸ ਦੀ ਚੰਗੀ ਸੇਵਾ ਕੀਤੀ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਗ੍ੰਥੀ ਪਿੰਡ ਕੌਰੇਆਣਾ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਦਾ ਜਦੋਂ ਪਿੰਡ ਵਾਸੀਆਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਗਰੰਥੀ ਨੂੰ ਭੱਜਣ ਦੇ ਡਰੋਂ ਥੰਮ ਨਾਲ ਬੰਨ੍ਹ ਕੇ ਪੁਲਿਸ ਨੂੰ ਸੂਚਨਾ ਦੇ ਦਿੱਤੀ । ਮੌਕੇ ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਗਰੰਥੀ ਨੂੰ ਹਿਰਾਸਤ ’ਚ ਲੈ ਲਿਆ। ਇਸ ਸਬੰਧ ’ਚ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵੀ ਕਾਫੀ ਤੇਜੀ ਨਾਲ ਵਾਇਰਲ ਹੋ ਰਹੀ ਹੈ।

ਪਿੰਡ ਵਾਸੀਆਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਗੁਰਨਾਮ ਸਿੰਘ ਨਾਮ ਦਾ ਗ੍ਰੰਥੀ ਤਾਇਨਾਤ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨੀਵਾਰ ਸ਼ਾਮ ਨੂੰ ਜਦੋਂ ਇੱਕ 9 ਸਾਲਾ ਬੱਚੀ ਆਪਣੇ ਚਾਚੇ ਨਾਲ ਗੁਰੂਘਰ ਆਈ, ਤਾਂ ਉਸ ਦਾ ਚਾਚਾ ਗੁਰੂਘਰ ਵਿਖੇ ਸੇਵਾ ਕਰਨ ਲਗ ਗਿਆ ਤੇ ਬੱਚੀ ਖੇਡਦੀ ਖੇਡਦੀ ਗ੍ਰੰਥੀ ਸਿੰਘ ਦੀ ਰਿਹਾਇਸ਼ ਵੱਲ ਚਲੀ ਗਈ। ਗ੍ਰੰਥੀ ਸਿੰਘ ਗੁਰਨਾਮ ਸਿੰਘ ਵੱਲੋਂ ਬੱਚੀ ਨੂੰ ਇਕੱਲਿਆਂ ਦੇਖ ਕੇ ਉਸ ਨਾਲ ਕਥਿਤ ਤੌਰ ਤੇ ਸਰੀਰਕ ਛੇੜਛਾੜ ਕੀਤੀ ਗਈ।ਇਸ ਮਗਰੋਂ ਘਬਰਾਈ ਹੋਈ ਬੱਚੀ ਨੇ ਇਹ ਸਾਰੇ ਘਟਨਾ ਬਾਰੇ ਆਪਣੇ ਚਾਚੇ ਨੂੰ ਦੱਸਿਆ ਤਾਂ ਉਸ ਨੇ ਪਿੰਡ ਵਾਸੀਆਂ ਦੀ ਮਦਦ ਨਾਲ ਗੁਰਨਾਮ ਸਿੰਘ ਨੂੰ ਕਾਬੂ ਕਰ ਲਿਆ। ਪਿੰਡ ਵਾਸੀਆਂ ਨੇ ਗ੍ਰੰਥੀ ਸਿੰਘ ਨੂੰ ਇੱਕ ਥੰਮ ਨਾਲ ਬੰਨ੍ਹ ਕੇ ਉਸ ਨਾਲ ਕੁੱਟ ਮਾਰ ਕੀਤੀ ਜਿਸ ਵਿੱਚ ਉਸ ਦੀ ਪੱਗ ਵੀ ਉੱਤਰ ਗਈ। ਪਿੰਡ ਵਾਸੀਆਂ ਨੇ ਇਸ ਪੂਰੀ ਘਟਨਾ ਦਾ ਇੱਕ ਵੀਡੀਓ ਵੀ ਬਣਾਇਆ ਜੋ ਸੋਸ਼ਲ ਮੀਡੀਆ ਤੇ ਵਾਇਰਲ ਹੋ ਗਿਆ। ਇਸ ਮਗਰੋਂ ਉਨ੍ਹਾਂ ਗ੍ਰੰਥੀ ਸਿੰਘ ਨੂੰ ਪੁਲਿਸ ਹਵਾਲੇ ਕਰ ਦਿੱਤਾ।ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਪੋਕਸੋ ਐਕਟ ਅਤੇ ਹੋਰ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Leave a Comment

Your email address will not be published.

You may also like

Skip to toolbar