Latest

ਕੋਰੋਨਾ ਪਾਜ਼ੀਟਿਵ ‘ਫਲਾਇੰਗ ਸਿੱਖ’ ਮਿਲਖਾ ਸਿੰਘ ਦੀ ਹਾਲਤ ਗੰਭੀਰ

ਚੰਡੀਗੜ੍ਹ, 25 ਮਈ 2021 (ਇੰਦਰਪ੍ਰੀਤ ਕੌਰ)- ਫਲਾਇੰਗ ਸਿੱਖ ਮਿਲਖਾ ਸਿੰਘ ਦੀ ਅੱਜ ਫਿਰ ਤੋਂ ਸਿਹਤ ਵਿਗੜ ਗਈ। ਕੋਰੋਨਾ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਪਦਮਸ਼੍ਰੀ ਮਿਲਖਾ ਸਿੰਘ ਦੀ ਹਾਲਤ ਵਿਗੜ ਗਈ ਹੈ, ਜਿਸ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮਿਲਖਾ ਸਿੰਘ ਬਹੁਤ ਕਮਜ਼ੋਰ ਮਹਿਸੂਸ ਕਰ ਰਹੇ ਸਨ, ਉਨ੍ਹਾਂ ਦੀ ਸਿਹਤ ਵੀ ਲਗਾਤਾਰ ਵਿਗੜਦੀ ਜਾ ਰਹੀ ਸੀ। ਆਕਸੀਜਨ ਦੀ ਘਾਟ ਕਾਰਨ ਉਨ੍ਹਾਂ ਨੂੰ ਡੀਹਾਈਡ੍ਰੇਸ਼ਨ (ਦਸਤ ਅਤੇ ਉਲਟੀਆਂ) ਹੋ ਰਹੀਆਂ ਸਨ।ਇਸ ਤੋਂ ਇਲਾਵਾ ਮਿਲਖਾ ਸਿੰਘ ਨੇ ਖਾਣਾ ਵੀ ਛੱਡ ਦਿੱਤਾ ਹੈ। ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਵਿਗੜਦੀ ਹਾਲਤ ਕਾਰਨ ਪੀਜੀਆਈ ਵੱਲੋਂ ਘਰ ਇੱਕ ਅਟੈਂਡੈਂਟ ਅਤੇ ਆਕਸੀਜਨ ਦੀ ਸਹੂਲਤ ਮੁਹੱਈਆ ਕਰਵਾਈ ਗਈ ਸੀ, ਪਰ ਪਰਿਵਾਰਕ ਮੈਂਬਰਾਂ ਨੇ ਡਾਕਟਰਾਂ ਦੀ ਸਲਾਹ ਲੈਣ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ। ਉਹ ਹੁਣ ਫੋਰਟਿਸ ਵਿਖੇ ਕੋਵਿਡ ਦੇ ਇੰਚਾਰਜ ਡਾ. ਅਮਿਤ ਕੁਮਾਰ ਮੰਡਲ ਦੀ ਨਿਗਰਾਨੀ ਹੇਠ ਇਲਾਜ ਅਧੀਨ ਹੈ।

ਤੁਹਾਨੂੰ ਦੱਸ ਦਈਏ ਕਿ ਮਿਲਖਾ ਸਿੰਘ ਨੂੰ ਮੰਗਲਵਾਰ ਨੂੰ ਬੁਖਾਰ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਟੈਸਟ ਕਰਵਾਇਆ ਤੇ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ। ਜਿਸ ਤੋਂ ਬਾਅਦ ਉਹ ਸੈਕਟਰ-8 ਸਥਿਤ ਆਪਣੇ ਘਰ ਵਿੱਚ ਹੀ ਆਈਸੋਲੇਸ਼ਨ ਵਿੱਚ ਸਨ। ਮਿਲਖਾ ਸਿੰਘ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਪੂਰੇ ਪਰਿਵਾਰ ਦਾ ਵੀ ਕੋਵਿਡ ਟੈਸਟ ਕੀਤਾ ਗਿਆ, ਜਿਸ ਵਿਚ ਉਨ੍ਹਾਂ ਦੇ ਦੋ ਘਰੇਲੂ ਮਦਦਗਾਰ ਵੀ ਪਾਜ਼ੀਟਿਵ ਪਾਏ ਗਏ, ਜਦਕਿ ਉਨ੍ਹਾਂ ਦੀ ਪਤਨੀ ਨਿਰਮਲ ਕੌਰ, ਨੂੰਹ ਕੁਦਰਤ ਅਤੇ ਪੋਤੇ ਹਰਜੇ ਮਿਲਖਾ ਸਿੰਘ ਦੀ ਰਿਪੋਰਟ ਨੈਗੇਟਿਵ ਸੀ।

Leave a Comment

Your email address will not be published.

You may also like

Skip to toolbar