ਅਮਰੀਕਾ, 27 ਮਈ 2021 (ਇੰਦਰਪ੍ਰੀਤ ਕੌਰ)- ਅੱਜ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੇ ਸ਼ਹਿਰ ਸੈਨਹੋਜੇ ਦੀ ਵੈਲੀ ਟ੍ਰਾਂਸਪੌਰਟੇਸ਼ਨ ਅਥਾਰਟੀ (ਵੀ.ਟੀ.ਏ) ਦੇ ਇਕ ਰੇਲ ਯਾਰਡ ਵਿੱਚ ਗੋਲੀਬਾਰੀ ਦੌਰਾਨ 8 ਲੋਕਾਂ ਦੀ ਮੌਤ ਹੋ ਗਈ।
ਇੰਨ੍ਹਾਂ 8 ਵਿਅਕਤੀਆਂ ਵਿੱਚ ਇਕੋਂ ਪੰਜਾਬੀ ਭਾਈਚਾਰੇ ਨਾਲ ਸਬੰਧਤ ਤਪਤੇਜ ਸਿੰਘ ਦੀ ਮੌਤ ਦੀ ਵੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਗੋਲੀਕਾਂਡ ਵਿੱਚ ਘੱਟੋ-ਘੱਟ 8 ਦੇ ਕਰੀਬ ਲੋਕ ਮਾਰੇ ਗਏ ਹਨ। ਜ਼ਿਕਰਯੋਗ ਹੈ ਕਿ ਵੀ.ਟੀ.ਏ. ਦੇ ਮੁਲਾਜ਼ਮ ਵੱਲੋਂ ਫਾਇਰਿੰਗ ਕਰਕ ਆਪਣੇ ਨਾਲ ਕੰਮ ਕਰਦੇ 8 ਵਿਅਕਤੀ ਨੂੰ ਮਾਰਨ ਤੋਂ ਬਾਅਦ ਹਮਲਾਵਰ ਨੇ ਵੀ ਆਪਣੇ-ਆਪ ਨੂੰ ਗੋਲੀ ਮਾਰ ਕੇ ਖ਼ਤਮ ਕਰ ਲਿਆ।

ਗੋਲੀਬਾਰੀ ਰੇਲ ਕੇਂਦਰ ‘ਤੇ ਹੋਈ ਜੋ ਸਾਂਤਾ ਕਲਾਰਾ ਕਾਊਂਟੀ ਸ਼ੈਰਿਫ ਵਿਭਾਗ ਨਾਲ ਜੁੜਿਆ ਹੋਇਆ ਹੈ। ਇਹ ਇਕ ਆਵਾਜਾਈ ਕੰਟਰੋਲ ਕੇਂਦਰ ਹੈ ਜਿਥੇ ਟਰੇਨਾਂ ਖੜ੍ਹੀਆਂ ਹੁੰਦੀਆਂ ਹਨ ਅਤੇ ਇਕ ਰੱਖ-ਰਖਾਵ ਯਾਰਡ ਹੈ। ਡੈਵਿਸ ਨੇ ਕਿਹਾ ਕਿ ਪੀੜਤਾਂ ‘ਚ ‘ਵੈਲੀ ਟ੍ਰਾਂਸਪੋਰਟੇਸ਼ਨ ਅਥਾਰਿਟੀ (ਵੀ.ਟੀ.ਏ.) ਦੇ ਮੁਲਾਜ਼ਮ ਵੀ ਸ਼ਾਮਲ ਹਨ। ਵੀ.ਟੀ.ਏ. ਸਾਂਤਾ ਕਲਾਰਾ ਕਾਊਂਟੀ ‘ਚ ਬੱਸ, ਲਾਈਟ ਰੇਲ ਅਤੇ ਹੋਰ ਆਵਾਜਾਈ ਸੇਵਾਵਾਂ ਉਪਲੱਬਧ ਕਰਵਾਉਂਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਸੈਮ ਕੈਸਡੀ ਵੀ ਵੀ.ਟੀ.ਏ ਕੰਪਨੀ ਦੇ ਯਾਰਡ ਵਿੱਚ ਹੀ ਕੰਮ ਕਰਦਾ ਸੀ ਅਤੇ ਚਿੜਚਿੜੇ ਸੁਭਾਅ ਦਾ ਸੀ। ਉਸਦੇ ਗ਼ੁੱਸੇ ਵਾਲੇ ਸੁਭਾਅ ਕਰਕੇ ਕਈ ਸਾਲ ਪਹਿਲਾਂ ਤਲਾਕ ਹੋਇਆ ਅਤੇ ਹੁਣ ਉਹ ਇਕੱਲਾ ਹੀ ਰਹਿੰਦਾ ਸੀ। ਉਸਨੇ ਕਤਲੇਆਮ ਦਾ ਪਹਿਲਾਂ ਹੀ ਵਿਚਾਰ ਬਣਾਇਆ ਹੋਇਆ ਸੀ। ਦੱਸਿਆ ਜਾਂਦਾ ਹੈ ਕਿ ਅੱਜ ਸਵੇਰੇ ਯੂਨੀਅਨ ਦੀ ਮੀਟਿੰਗ ਸੀ ਤੇ ਉਸਤੋਂ ਵੀ ਉਹ ਖੁਸ਼ ਨਹੀਂ ਸੀ।