ਗੁਰਦਾਸਪੁਰ, 29 ਮਈ 2021 (ਇੰਦਰਪ੍ਰੀਤ ਕੌਰ)- ਖੇਤੀ ਕਾਨੂੰਨਾਂ ਖਿਲਾਫ ਕਿਸਾਨ 6 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਕੇਂਦਰ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਕੀਤੀਆਂ ਗਈਆਂ ਹਨ ਇੰਨ੍ਹਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ। ਹਰ ਵਾਰ ਸਰਕਾਰਾਂ ਨੇ ਅੰਦੋਲਨ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨਾਂ ਦੇ ਹੌਂਸਲੇ ਅੱਗੇ ਇੱਕ ਨਾ ਚੱਲੀ। ਪੰਜਾਬ ਤੋਂ ਹਲੇ ਵੀ ਕਿਸਾਨਾਂ ਦੇ ਕਾਫ਼ਲੇ ਦਿੱਲੀ ਵੱਲ ਨੂੰ ਕੂਚ ਕਰਦੇ ਹਨ ਤੇ ਅੱਜ ਇਕ ਵਾਰ ਫਿਰ ਤੋਂ ਗੁਰਦਾਸਪੁਰ ਤੋਂ ਕਿਸਾਨਾਂ ਦਾ ਕਾਫਿਲਾ ਦਿੱਲੀ ਲਈ ਰਵਾਨਾ ਹੋਇਆ ਹੈ।

ਜ਼ਿਕਰਯੋਗ ਹੈ ਕਿ ਗੁਰਦਾਸਪੁਰ ਦੇ ਨੌਜਵਾਨ ਕਿਸਾਨ ਕਈ ਸਮੇਂ ਤੋਂ ਇਸ ਅੰਦੋਲਨ ਨਾਲ ਜੁੜੇ ਹੋਏ ਹਨ। ਇੰਨ੍ਹਾਂ ਨੌਜਵਾਨਾਂ ਦਾ ਕਹਿਣਾ ਹੈ ਕਿ ਉਹ ਇਸ ਲੜਾਈ ਚ ਉਦੋਂ ਤਕ ਸ਼ਾਮਿਲ ਰਹਿਣਗੇ ਜਦ ਤਕ ਕੇਂਦਰ ਕਾਨੂੰਨ ਰੱਦ ਨਹੀਂ ਕਰਦੀ ਚਾਹੇ ਉਹਨਾਂ ਨੂੰ ਇਹ ਅੰਦੋਲਨ 2024 ਤਕ ਜਾਰੀ ਰੱਖਣਾ ਪਵੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਡਾ ਪੰਜਾਬ ਫੈਡਰੇਸ਼ਨ ਦੇ ਆਗੂ ਇੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਅੱਜ ਕਿਸਾਨਾਂ ਨੌਜਵਾਨਾਂ ਦਾ ਵੱਡਾ ਕਾਫ਼ਿਲਾ ਲੈਕੇ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਹਨ ਉਹਨਾਂ ਕਿਹਾ ਕਿ ਉਹਨਾਂ ਦੀ ਕੇਂਦਰ ਸਰਕਾਰ ਨੂੰ ਇਕੋ ਅਪੀਲ ਹੈ ਕਿ ਇਹ ਖੇਤੀ ਕਾਨੂੰਨ ਰੱਦ ਕੀਤੇ ਜਾਣ ਜਦੋ ਤਕ ਇਹ ਕਾਨੂੰਨ ਰੱਦ ਨਹੀਂ ਹੁੰਦੇ ਉਹਨਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ