ਨਵੀਂ ਦਿੱਲੀ, 1 ਜੂਨ 2021- ਪੰਜਾਬ ਜਾਗ੍ਰਿਤੀ ਮੰਚ ਦੇ ਮੁਖੀ ਅਤੇ ਆਪਣੀ ਭਾਸ਼ਾਾ ਦੀ ਸੰਭਾਲ ਕਰਨ ਵਾਲੇ ਜਲੰਧਰ ਦੇ ਦੀਪਕ ਬਾਲੀ ਨੇ ਨਵਾਂ ਆਹੁਦਾ ਹਾਸਿਲ ਕੀਤਾ। ਸੂਬੇ ਭਰ ਚ ਮਾਂ ਬੋਲੀ, ਸੱਭਿਆਚਾਰ ਦੀ ਸੇਵਾ ਕਰਨ ਵਾਲੇ ਦੀਪਕ ਬਾਲੀ ਹੁਣ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਲਾਹਕਾਰ ਨਿਯੁਕਤ ਹੋਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਉਨ੍ਹਾਂ ਨੂੰ ਦਿੱਲੀ ਸਰਕਾਰ ਦੇ ਕਲਾ, ਸੱਭਿਆਚਾਰ ਤੇ ਭਾਸ਼ਾਵਾਂ ਵਿੱਚ ਬਤੌਰ ਐਡਵਾਇਜ਼ਰ ਤਾਇਨਾਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪੰਜਾਬੀ ਅਕਾਦਮੀ, ਨਵੀਂ ਦਿੱਲੀ ਵਿੱਚ ਬਤੌਰ ਕੰਸਟਲਟੈਂਟ ਵੀ ਨਿਯੁਕਤ ਕੀਤਾ ਹੈ। ਜਿਸ ਦਾ ਮੁੱਖ ਮਕਸਦ ਪੰਜਾਬੀ ਭਾਸ਼ਾ ਦਾ ਪ੍ਰਚਾਰ ਤੇ ਪ੍ਰਸਾਰ ਹੈ।
ਦਸ ਦੇਈਏ ਕਿ ਅੰਤਰ-ਰਾਸ਼ਟਰੀ ਪੱਧਰ ਤੇ ਪ੍ਰਸਿੱਧੀ ਖੱਟਣ ਵਾਲੇ ਦੀਪਕ ਬਾਲੀ ਹਰਿਵੱਲਭ ਸੰਗੀਤ ਮਹਾਂਸਭਾ ਤੇ ਪੰਜਾਬੀ ਜਾਗ੍ਰਿਤੀ ਮੰਚ ਦੇ ਜਨਰਲ ਸਕੱਤਰ ਹਨ। ਹੁਣ ਉਨ੍ਹਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਦਿੱਲੀ ਸਰਕਾਰ ਵੱਲੋਂ ਦੀਪਕ ਬਾਲੀ ਨੂੰ ਜੋ ਸਲਾਹਕਾਰ ਦਾ ਅਹੁਦਾ ਦਿੱਤਾ ਗਿਆ ਹੈ ਉਹ ਕੈਬਨਿਟ ਮੰਤਰੀ ਦੇ ਰੈਂਕ ਦੇ ਬਰਾਬਰ ਹੈ।

ਦੀਪਕ ਬਾਲੀ ਨੇ ਫੇਸਬੁੱਕ ਪੋਸਟ ਜ਼ਰੀਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਿਨੀਸ਼ ਸਿਸੋਦੀਆ ਤੇ ਵਿਧਾਇਕ ਰਾਘਵ ਚੱਢਾ ਦਾ ਧੰਨਵਾਦ ਕੀਤਾ ਹੈ।
ਦੀਪਕ ਬਾਲੀ ਜਲੰਧਰ ‘ਚ ਸਥਿਤ ਸੁੱਖ ਮਹਿਲ ਹੋਟਲ ਦੇ ਮੈਨੇਜਿੰਗ ਡਾਇਰੈਕਟਰ ਹਨ। ਇਸ ਤੋਂ ਇਲਾਵਾ ਪਲਾਜ਼ਮਾ ਰਿਕਾਰਡਜ਼ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਹਨ ਤੇ ਪੰਜਾਬ ਜਾਗ੍ਰਿਤੀ ਮੰਚ ਵਿਚ ਵੀ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਹ ਪੰਜਾਬੀ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਹਮੇਸ਼ਾਂ ਤਤਪਰ ਰਹਿੰਦੇ ਹਨ।