ਨਵੀਂ ਦਿੱਲੀ, 1 ਜੂਨ 2021- ਦੇਸ਼ ‘ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਕਾਰਨ ਸੀਬੀਐਸਈ ਕਲਾਸ ਦੀਆਂ 12 ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਫੈਸਲਾ ਪ੍ਰੀਖਿਆ ਦੇ ਸੰਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਇਸ ਸਬੰਧੀ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।

ਤੁਹਾਨੂੰ ਦਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ 12ਵੀਂ ਦੀ ਪ੍ਰੀਖਿਆ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ,”ਮੈਂ ਅਪੀਲ ਕਰਦਾ ਹਾਂ ਕਿ ਪਿਛਲੇ ਪ੍ਰਦਰਸ਼ਨ ਦੇ ਆਧਾਰ ‘ਤੇ ਵਿਦਿਆਰਥੀਆਂ ਦਾ ਮੁਲਾਂਕਣ ਕੀਤਾ ਜਾਵੇ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ,”12ਵੀਂ ਦੀ ਪ੍ਰੀਖਿਆ ਨੂੰ ਲੈ ਕੇ ਬੱਚੇ ਅਤੇ ਮਾਤਾ-ਪਿਤਾ ਕਾਫ਼ੀ ਚਿੰਤਤ ਹਨ। ਉਹ ਚਾਹੁੰਦੇ ਹਨ ਕਿ ਬਿਨਾਂ ਟੀਕਾਕਰਨ ਦੇ 12ਵੀਂ ਦੀ ਪ੍ਰੀਖਿਆ ਨਹੀਂ ਹੋਣੀ ਚਾਹੀਦੀ। ਮੇਰੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ 12ਵੀਂ ਦੀ ਪ੍ਰੀਖਿਆ ਰੱਦ ਕੀਤੀ ਜਾਵੇ ਅਤੇ ਪਿਛਲੇ ਪ੍ਰਦਰਸ਼ ਦੇ ਆਧਾਰ ‘ਤੇ ਵਿਦਿਆਰਥੀਆਂ ਦਾ ਮੁਲਾਂਕਣ ਕੀਤਾ ਜਾਵੇ।
ਅੱਜ ਇਸ ਸਬੰਧੀ ਪੀਐੱਮ ਮੋਦੀ ਵੱਲੋਂ ਮੀਟਿੰਗ ਕੀਤੀ ਸੀ ਜਿਸ ਦੌਰਾਨ ਪ੍ਰੀਖਿਆਵਾਂ ਰੱਦ ਕਰਨ ਦਾ ਫੈਸਲਾ ਲਿਆ ਗਿਆ