ਨਵੀਂ ਦਿੱਲੀ, 2 ਜੂਨ 2021- ਕੋਰੋਨਾ ਵਾਇਰਸ ਨੇ ਦੇਸ਼ ਭਰ ਚ ਤੜਥਲੀ ਮਚਾਈ ਹੋਈ ਹੈ। ਜਿਸ ਦੇ ਕਾਰਨ ਸੀਬੀਐਸਈ ਕਲਾਸ ਦੀਆਂ 12 ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ।
ਸੀਬੀਐਸਈ ਤੋਂ ਬਾਅਦ ਆਈਸੀਐੱਸਈ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਹੋਇਆ। ਕੌਂਸਲ ਫਾਰ ਇੰਡੀਅਨ ਸਕੂਲ ਸਰਟੀਫਿਕੇਟ ਨੇ ਇਹ ਜਾਣਕਾਰੀ ਦਿੱਤੀ ਹੈ। ਪ੍ਰੀਖਿਆਵਾਂ ਰੱਦ ਕਰਨ ਤੋਂ ਬਾਅਦ ਅੰਕ ਦੇਣ ਲਈ ਮੁਲਾਂਕਣ ਪ੍ਰੀਕਿਰਿਆ ਦੇ ਮਾਪਦੰਡਾਂ ਦਾ ਛੇਤੀ ਫੈਸਲਾ ਲਿਆ ਜਾਏਗਾ। ਹਾਲਾਂਕਿ ਜੇਕਰ ਕੋਈ ਵਿਦਿਆਰਥੀ ਨਤੀਜੇ ਤੋੋਂ ਸੰਤੁਸ਼ਟ ਨਹੀਂ ਹੁੰਦਾ ਤਾਂ ਉਸ ਨੂੰ ਬਾਅਦ ਵਿੱਚ ਪ੍ਰੀਖਿਆ ਚ ਬੈਠਣ ਦਾ ਮੌਕਾ ਦਿੱਤਾ ਜਾਏਗਾ।
ਗੌਰਤਲਬ ਹੈ ਕਿ ਸੀਬੀਐਸਈ ਦੇ ਚੇਅਰਮੈਨ ਨੇ ਵੀ ਇਸ ਮੀਟਿੰਗ ਵਿੱਚ ਹਿੱਸਾ ਲਿਆ। ਇਸ ਬੈਠਕ ਵਿਚ ਪ੍ਰਧਾਨ ਮੰਤਰੀ ਨੂੰ ਇਮਤਿਹਾਨ ਕਰਵਾਉਣ ਦੇ ਸਾਰੇ ਵਿਕਲਪਾਂ ਬਾਰੇ ਜਾਣਕਾਰੀ ਦਿੱਤੀ ਗਈ। ਹਾਲਾਂਕਿ, ਬੈਠਕ ਤੋਂ ਬਾਅਦ ਇਹ ਸਿੱਟਾ ਕੱਢਿਆ ਗਿਆ ਕਿ ਕੋਰੋਨਾ ਅਵਧੀ ਦੇ ਦੌਰਾਨ ਸੀਬੀਐਸਈ 12 ਵੀਂ ਦੀ ਪ੍ਰੀਖਿਆ ਕਰਵਾਉਣਾ ਸਹੀ ਨਹੀਂ ਹੋਵੇਗਾ। ਇਸ ਤੋਂ ਬਾਅਦ ਇਨ੍ਹਾਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ। ਬਾਅਦ ਵਿਚ, ਜਦੋਂ ਵੀ ਇਮਤਿਹਾਨ ਲਏ ਜਾਣਗੇ, ਬੱਚਿਆਂ ਦੇ ਮਾਪਿਆਂ ਨੂੰ ਇਸ ਬਾਰੇ ਦੱਸਿਆ ਜਾਵੇਗਾ