ਅੰਮ੍ਰਿਤਸਰ, 2 ਜੂਨ 2021- ਪੰਜਾਬ ਸਰਕਾਰ ਤੋਂ ਖਫਾ ਰਹੇ ਰਹੇ ਨਵਜੋਤ ਸਿੰਘ ਸਿੱਧੂ ਕਿਸੇ ਨਾ ਕਿਸੇ ਵਜ੍ਹਾ ਕਾਰਨ ਸੁਰਖੀਆਂ ਚ ਰਹਿੰਦੇ ਹਨ। ਅੰਮ੍ਰਿਤਸਰ ਤੋ 3 ਵਾਰ MP ਰਹਿ ਚੁੱਕੇ ਤੇ ਹਲਕਾ ਪੂਰਬੀ ਤੋਂ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਉਨ੍ਹਾਂ ਦੇ ਹਲਕਾ ਨਿਵਾਸੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਦੇ ਇਲਾਕੇ ਵਿੱਚ ‘ਗੁੰਮਸ਼ੁਦਾ’ ਦੇ ਪੋਸਟਰ ਲਗਾਏ ਜਾ ਰਹੇ ਹਨ, ਕਿਉਂਕਿ ਲੰਮੇ ਸਮੇਂ ਤੋਂ ਉਨ੍ਹਾਂ ਨੇ ਆਪਣੇ ਇਲਾਕਾ ਨਿਵਾਸੀਆਂ ਵੱਲ ਧਿਆਨ ਦੇਣਾ ਛੱਡ ਦਿੱਤਾ ਹੈ, ਉਹ ਤਾਂ ਜਿਵੇਂ ‘ਗਾਇਬ’ ਹੀ ਹੋ ਗਏ ਹਨ।

ਨਵਜੋਤ ਸਿੰਘ ਸਿੱਧੂ ਦੇ ਇਲਾਕੇ ਵਿੱਚ ਲੱਗੇ ਪੋਸਟਰਾਂ ਵਿੱਚ ”ਗੁੰਮਸ਼ੁਦਾ ਦੀ ਤਲਾਸ਼” ਲਿਖ ਕੇ ਸਿੱਧੂ ਦੀ ਫੋਟੋ ਲਗਾਈ ਗਈ ਹੈ। ਇਸ ਦੇ ਨਾਲ ਹੀ ਸਿੱਧੂ ਨੂੰ ਲੱਭਣ ਵਾਲੇ ਨੂੰ50 ਹਜ਼ਾਰ ਰੁਪਏ ਇਨਾਮ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ।
ਪੋਸਟਰ ‘ਚ ਲਿਖਿਆ ਗਿਆ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਲੱਭਣ ਵਾਲੇ 50 ਹਜ਼ਾਰ ਰੁਪਏ ਇਨਾਮ ਦਿੱਤਾ ਜਾਵੇਗਾ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਹਲਕੇ ਵਿੱਚ ਕੋਈ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਸਿੱਧੂ ਸਾਹਿਬ ਨੇ ਆਪਣੇ ਇਲਾਕੇ ਦੇ ਲੋਕਾਂ ਵੱਲ ਧਿਆਨ ਦੇਣਾ ਹੀ ਛੱਡ ਦਿੱਤਾ ਹੈ, ਜਿਸ ਕਰਕੇ ਉਨ੍ਹਾਂ ਦੇ ਗੁੰਮਸ਼ੁਦਾ ਦੇ ਪੋਸਟਰ ਲਗਾਏ ਜਾ ਰਹੇ ਹਨ।