ਨਵੀਂ ਦਿੱਲੀ, 4 ਜੂਨ 2021- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਹਾਈਕਮਾਨ ਵੱਲੋਂ ਬਣਾਈ ਤਿੰਨ ਮੈਂਬਰੀ ਮੀਟਿੰਗ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ। ਕੈਪਟਨ ਨੇ ਕਰੀਬ ਤਿੰਨ ਘੰਟੇ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮਗਰੋਂ ਕੈਪਟਨ ਨੇ ਮੀਡੀਆ ਨਾਲ ਗੱਲਬਾਤ ਕੀਤੀ ਪਰ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ।
ਕੈਪਟਨ ਨੇ ਕਿਹਾ ਕਿ ਕਮੇਟੀ ਮੈਂਬਰਾਂ ਨਾਲ ਵਿਸਥਾਰ ਵਿੱਚ ਚਰਚਾ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਪਾਰਟੀ ਦੀ ਅੰਦਰੂਨੀ ਗੱਲਬਾਤ ਹੈ, ਜਿਸ ਦੇ ਸਾਰੇ ਤੱਥਾਂ ਨੂੰ ਮੀਡੀਆ ਸਾਹਮਣੇ ਪੇਸ਼ ਨਹੀਂ ਕੀਤਾ ਜਾ ਸਕਦਾ। ਮੁਖ ਮੰਤਰੀ ਨੇ ਕਿਹਾ ਕਿ 6 ਮਹੀਨਿਆਂ ਬਾਅਦ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋ ਜਾਣ ਰਹੀਆਂ ਹਨ ਇਸ ਦੇ ਚੱਲਦੇ ਵੀ ਪਾਰਟੀ ਪੱਧਰ ਤੇ ਵਿਚਾਰ-ਵਟਾਂਦਰਾ ਕੀਤਾ ਗਿਾ ਹੈ।
ਜ਼ਿਕਰਯੋਗ ਹੈ ਕਿ ਅੱਜ ਸਵੇਰੇ 11 ਵਜੇ ਦੇ ਕੀਰਬ ਕੈਪਟਨ ਅਮਰਿੰਦਰ ਸਿੰਘ 15 ਜੀ. ਆਰਜੀ ਰੋਡ ਕਾਂਗਰਸ ਵਾਰ ਰੂਮ ਕਮੇਟੀ ਅੱਗੇ ਅਪਣਾ ਪੱਖ ਰੱਖਣ ਪਹੁੰਚੇ। ਜਿਸ ਤਰੀਕੇ ਨਾਲ ਕਾਂਗਰਸ ਦਾ ਆਪਸੀ ਕਲੇਸ਼ ਚੱਲ ਰਿਹਾ ਹੈ, ਉਸ ਦੇ ਅੱਜ ਖ਼ਤਮ ਹੋਣ ਦੀ ਉਮੀਦ ਹੈ
ਤਿੰਨ ਮੈਂਬਰੀ ਕਮੇਟੀ ਅੱਗੇ ਕੈਪਟਨ ਦੇ ਪੇਸ਼ ਹੋਣ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਸਾਂਸਦ ਕਮੇਟੀ ਕੋਲ ਪਹੁੰਚੇ। ਮੰਨਿਆ ਜਾ ਰਿਹਾ ਹੈ ਕਿ ਬਾਗੀ ਧੜਾ ਕੈਪਟਨ ਖਿਲਾਫ ਇਸ ਮੌਕੇ ਨੂੰ ਕਿਸੇ ਵੀ ਤਰ੍ਹਾਂ ਹੱਥੋਂ ਨਹੀਂ ਜਾਣ ਦੇਣਾ ਚਾਹੁੰਦਾ।