Latest ਪੰਜਾਬ

ਲਹਿੰਬਰ ਹੁਸੈਨਪੁਰੀ ਦਾ ਪਰਿਵਾਰ ਮੁੜ ਹੋਇਆ ਇਕੱਠਾ,ਮਹਿਲਾ ਕਮਿਸ਼ਨ ਨੇ ਕਰਵਾਇਆ ਸਮਝੋਤਾ

ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਦਾ ਪਰਿਵਾਰਕ ਕਲੇਸ਼ ਖਤਮ ਹੋ ਗਿਆ ਅਤੇ ਅਜ ਪਰਿਵਾਰ ਫਿਰ ਤੋਂ ਇੱਕ ਹੋ ਗਿਆ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮੁਨੀਸ਼ਾ ਗੁਲਾਟੀ ਨੇ ਪਰਿਵਾਰ ਦੀਆਂ ਤਸਵੀਰਾਂ ਸਾਂਝੀ ਕਰਦਿਆਂ ਲਿਖਿਆ ਹੈ- ਅੱਜ ਮੇਰਾ ਦਿਲ ਬਹੁਤ ਖੁਸ਼ ਹੈ। ਜਦੋਂ ਵੀ ਰਿਸ਼ਤਿਆਂ ਨੂੰ ਜੋੜਨ ਦੀ ਗੱਲ ਹੁੰਦੀ ਹੈ ਤਾਂ ਮੈਨੂੰ ਬਹੁਤ ਖੁਸ਼ੀ ਹੁੰਦੀ ਹੈ ਕਿ ਮੈਂ ਰਿਸ਼ਤਿਆਂ ਨੂੰ ਜੋੜਨ ਦਾ ਇੱਕ ਚੰਗਾ ਜ਼ਰੀਆ ਬਣੀ ਹਾਂ। ਮੈਨੂੰ ਤੁਹਾਡੇ ਸਾਰਿਆਂ ਨਾਲ ਇਹ ਗੱਲ ਸਾਂਝੀ ਕਰਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਲਹਿੰਬਰ ਅਤੇ ਉਨ੍ਹਾਂ ਦੀ ਪਤਨੀ ਦੀ ਅੱਜ ਕਮਿਸ਼ਨ ਵਲੋਂ ਸੁਲ੍ਹਾ-ਸਫਾਈ ਕਰਵਾ ਦਿੱਤੀ ਹੈ।

ਇਸ ਦੇ ਨਾਲ ਹੀ ਇਨ੍ਹਾਂ ਦੇ ਪਰਿਵਾਰ ‘ਚ ਰਿਸ਼ਤੇਦਾਰਾਂ ਦੀ ਦਖਲ ਨੂੰ ਦੇਖਦੇ ਹੋਏ ਦੋਵਾਂ ਨੂੰ ਰਿਸ਼ਤੇਦਾਰਾਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ। ਵਾਹਿਗੁਰੂ ਹਰ ਇਸ ਪਰਿਵਾਰ ਨੂੰ ਹੱਸਦਾ-ਖੇਡਦਾ ਰੱਖੇ। ਮੇਰੀਆਂ ਦੁਆਵਾਂ ਤੁਹਾਡੇ ਦੋਵਾਂ ਨਾਲ ਹਨ।”

ਦੱਸ ਦਈਏ ਕਿ ਲਹਿੰਬਰ ਦੀ ਪਤਨੀ ਰੋਜ਼ੀ ਨੇ ਦੋਸ਼ ਲਾਇਆ ਸੀ ਕਿ ਪਤੀ ਨੇ ਉਸ ਉੱਤੇ ਅਤੇ ਉਸ ਦੇ ਬੇਟੇ ਅਤੇ ਬੇਟੀ ਉੱਤੇ ਬੇਰਹਿਮੀ ਨਾਲ ਹਮਲਾ ਕੀਤਾ ਹੈ। ਇਥੋਂ ਤਕ ਕਿ ਉਸ ਦੀ ਭੈਣ ਨੂੰ ਵੀ ਕੁੱਟਿਆ ਗਿਆ, ਜਿਸ ਤੋਂ ਬਾਅਦ ਸਾਰਾ ਪਰਿਵਾਰ ਦਿਓਲ ਨਗਰ ਵਿੱਚ ਘਰੋਂ ਰੋਂਦਾ ਹੋਇਆ ਗਲੀ ਵਿੱਚ ਆ ਗਿਆ। ਹੰਗਾਮੇ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ।

ਜਿਸ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਇਸ ਦਾ ਨੋਟਿਸ ਲਿਆ ਸੀ। ਕਮਿਸ਼ਨ ਨੇ ਦੋਵਾਂ ਨੂੰ ਬੁਲਾਇਆ ਸੀ, ਲਹਿੰਬਰ ਤਾਂ ਕਮਿਸ਼ਨ ਅੱਗੇ ਪੇਸ਼ ਹੋਇਆ ਪਰ ਪਤਨੀ ਸਿਹਤ ਠੀਕ ਨਾ ਹੋਣ ਕਾਰਨ ਨਹੀਂ ਪੁੱਜ ਸਕੀ। ਇਸ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਕਿਹਾ ਸੀ ਕਿ ਇਹ ਜ਼ਰੂਰੀ ਨਹੀਂ ਹੈ ਕਿ ਮਰਦ ਹੀ ਲਗਤ ਹੋਏ। ਇਸ ਦੀ ਜਾਂਚ ਕੀਤੀ ਜਾਵੇਗੀ। ਅੱਜ ਮਨੀਸ਼ਾ ਗੁਲਾਟੀ ਨੇ ਇਕ ਪੋਸਟ ਪਾ ਕੇ ਕਿਹਾ ਹੈ ਕਿ ਪਰਿਵਾਰ ਵਿਚ ਸੁਲ੍ਹਾ ਹੋ ਗਈ ਹੈ।

Leave a Comment

Your email address will not be published.

You may also like

Skip to toolbar