class="post-template-default single single-post postid-2277 single-format-standard wpb-js-composer js-comp-ver-6.11.0 vc_responsive">

ਖੇਤੀਬਾੜੀ ਦੇਸ਼

ਰਾਕੇਸ਼ ਟਿਕੈਤ ਕਿਸਾਨੀ ਘੋਲ ਨੂੰ ਦੇਣਗੇ ਨਵੀਂ ‘ਧਾਰ’! ਅੱਜ ਮਿਲਣਗੇ ਮਮਤਾ ਬੈਨਰਜੀ ਨੂੰ

ਅੱਜ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਕੋਲਕਾਤਾ ‘ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕਰ ਰਹੇ ਹਨ। ਸੂਤਰਾਂ ਅਨੁਸਾਰ ਰਾਕੇਸ਼ ਟਿਕੈਤ ਮਮਤਾ ਬੈਨਰਜੀ ਨਾਲ ਕਿਸਾਨੀ ਅੰਦੋਲਨ ਦੀਆਂ ਭਵਿੱਖ ‘ਚ ਵਿੱਢੀਆਂ ਜਾਣ ਵਾਲੀਆਂ ਰਣਨੀਤੀਆਂ ‘ਤੇ ਵਿਚਾਰ-ਵਟਾਂਦਰਾ ਕਰਨਗੇ।

ਇਸ ਤੋਂ ਇਲਾਵਾ ਰਾਕੇਸ਼ ਟਿਕੈਤ ਮਮਤਾ ਬੈਨਰਜੀ ਨੂੰ ਚੋਣਾਂ ‘ਚ ਉਨ੍ਹਾਂ ਦੀ ਸ਼ਾਨਦਾਰ ਜਿੱਤ ਲਈ ਵਧਾਈ ਵੀ ਦੇਣਗੇ। ਟਿਕੈਤ ਨੇ ਬੰਗਾਲ ਚੋਣਾਂ ਵਿੱਚ ਮਮਤਾ ਬੈਨਰਜੀ ਲਈ ਚੋਣ ਪ੍ਰਚਾਰ ਵੀ ਕੀਤਾ ਸੀ। ਭਾਰਤੀ ਕਿਸਾਨ ਯੂਨੀਅਨ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੇ ਸਾਲ 26 ਨਵੰਬਰ ਤੋਂ ਕਿਸਾਨ ਕੌਮੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਰਾਕੇਸ਼ ਟਿਕੈਤ ਚੋਣ ਪ੍ਰਚਾਰ ਲਈ ਨੰਦੀਗ੍ਰਾਮ ਗਏ ਸਨ। ਚੋਣ ਪ੍ਰਚਾਰ ਦੌਰਾਨ ਟਿਕੈਤ ਨੇ ਸਥਾਨਕ ਲੋਕਾਂ ਨੂੰ ਟੀਐਮਸੀ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਭਾਜਪਾ ਨੂੰ ਵੋਟ ਨਾ ਪਾਉਣ ਦੀ ਅਪੀਲ ਕੀਤੀ ਸੀ। ਹਾਲਾਂਕਿ ਮਮਤਾ ਇਸ ਸੀਟ ਤੋਂ ਚੋਣ ਹਾਰ ਗਈ ਸੀ। ਰਾਕੇਸ਼ ਟਿਕੈਤ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਅੰਦੋਲਨ ਦੀ ਅਗਵਾਈ ਕਰ ਰਹੇ ਹਨ। ਅੰਦੋਲਨਕਾਰੀਆਂ ਦੀ ਮੰਗ ਹੈ ਕਿ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ।

ਗੌਰਤਲਬ ਹੈ ਕਿ ਪਿਛਲੇ ਸਾਲ ਨਵੰਬਰ ਤੋਂ ਸੈਂਕੜੇ ਪ੍ਰਦਰਸ਼ਨਕਾਰੀਆਂ ਨਾਲ ਰਾਕੇਸ਼ ਟਿਕੈਤ ਕੌਮੀ ਰਾਜਧਾਨੀ ਨੇੜੇ ਡੇਰਾ ਲਗਾ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਮਮਤਾ ਬੈਨਰਜੀ ਨੇ ਵੀ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਸ਼ੁਰੂ ਤੋਂ ਵਿਰੋਧ ਕੀਤਾ ਹੈ ਅਤੇ ਉਨ੍ਹਾਂ ਨੇ ਵੀ ਕਿਸਾਨਾਂ ਨੂੰ ਸਮਰਥਨ ਦਿੱਤਾ। ਉਨ੍ਹਾਂ ਦੀ ਪਾਰਟੀ ਦੇ ਕਈ ਆਗੂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਮਿਲਣ ਦਿੱਲੀ ਵੀ ਆਏ ਸਨ।

Leave a Comment

Your email address will not be published.

You may also like