ਪੰਜਾਬ ਪੁਲਸ ਲਈ ਸਿਰਦਰਦੀ ਬਣੇ ਅਤੇ ਜਗਰਾਓਂ ਦੀ ਦਾਣਾ ਮੰਡੀ ਵਿਚ ਦੋ ਥਾਣੇਦਾਰਾਂ ਨੂੰ ਕਤਲ ਕਰਨ ਵਾਲੇ ਏ ਕੈਟਾਗਿਰੀ ਦੇ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਅਤੇ ਗੈਂਗਸਟਰ ਜਸਪ੍ਰੀਤ ਸਿੰਘ ਜੱਸੀ ਦਾ ਐਕਨਕਾਊਂਟ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਸ ਵਲੋਂ ਕਲਕੱਤਾ ਵਿਚ ਦੋਵਾਂ ਗੈਂਗਸਟਰਾਂ ਦਾ ਐਕਨਕਾਊਂਟਰ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਕੀਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਦੋ-ਤਿੰਨ ਸੂਬਿਆਂ ਦੀ ਪੁਲਸ ਵਲੋਂ ਮਿਲ ਕੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਦਰਅਸਲ ਜਗਰਾਓਂ ਦੀ ਦਾਣਾ ਮੰਡੀ ਵਿਚ ਬੀਤੇ ਦਿਨੀਂ ਜੈਪਾਲ ਭੁੱਲਰ ਅਤੇ ਇਸ ਦੇ ਸਾਥੀਆਂ ਵਲੋਂ ਥਾਣੇਦਾਰ ਭਗਵਾਨ ਸਿੰਘ ਅਤੇ ਦਲਵਿੰਦਰ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਵਾਰਦਾਤ ਤੋਂ ਬਾਅਦ ਹੀ ਓਕੂ ਟੀਮ ਵਲੋਂ ਭੁੱਲਰ ਦੀ ਪੈੜ ਨੱਪੀ ਜਾ ਰਹੀ ਸੀ। ਇਸ ਦਰਮਿਆਨ ਪੁਲਸ ਨੂੰ ਭੁੱਲਰ ਦੇ ਕਲਕੱਤਾ ਵਿਚ ਹੋਣ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਓਕੂ ਅਤੇ ਐੱਸ. ਟੀ. ਐੱਫ਼. ਵਲੋਂ ਸਾਂਝੇ ਆਪਰੇਸ਼ਨ ਦੌਰਾਨ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਜੈਪਾਲ ਭੁੱਲਰ ਪਹਿਲਾਂ ਕਲਕੱਤਾ ਦੇ ਇਕ ਹੋਟਲ ਵਿਚ ਠਹਿਰਾਇਆ ਸੀ ਜਿਸ ਤੋਂ ਬਾਅਦ ਉਹ ਉਥੇ ਕਿਸੇ ਦੀ ਘਰ ਵਿਚ ਲੁੱਕ ਗਿਆ। ਪੁਲਸ ਵਲੋਂ ਲਗਾਤਾਰ ਤਿੰਨ ਦਿਨ ਤਕ ਭੁੱਲਰ ਦੀ ਰੇਕੀ ਕੀਤੀ ਗਈ ਅਤੇ ਅੱਜ ਪੁਲਸ ਨੇ ਪੂਰੀ ਤਰ੍ਹਾਂ ਘੇਰਾਬੰਦੀ ਕਰਕੇ ਪਹਿਲਾਂ ਭੁੱਲਰ ਨੂੰ ਆਤਮਸਮਰਪਣ ਕਰਨ ਲਈ ਆਖਿਆ ਜਿਸ ’ਤੇ ਦੋਵਾਂ ਪਾਸਿਓਂ ਹੋਈ ਗੋਲੀਬਾਰੀ ਵਿਚ ਗੈਂਗਸਟਰ ਜੈਪਾਲ ਭੁੱਲਰ ਅਤੇ ਗੈਂਗਸਟਰ ਜਸਪ੍ਰੀਤ ਜੱਸੀ ਦੀ ਮੌਤ ਹੋ ਗਈ।