ਪੰਜਾਬ

ਆਪ ਆਗੂ ਦੀ ‘ਸਿੱਟ’ ਨੂੰ ਫਟਕਾਰ, ਬਾਦਲ ਸ਼ਰਾਬ ਫੈਕਟਰੀ ਮਾਮਲੇ ‘ਚ ਲੋਕਾਂ ਦੀਆਂ ਅੱਖਾਂ ਚ ਪਾ ਰਹੀ ਘੱਟਾ!

ਬਾਦਲ ਪਿੰਡ ‘ਚੋਂ ਫੜੀ ਨਕਲੀ ਸ਼ਰਾਬ ਫੈਕਟਰੀ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਆਮ ਆਦਮੀ ਪਾਰਟੀ ਵੱਲੋਂ ਲੰਬੀ ਥਾਣੇ ਸਾਹਮਣੇ ਦਿੱਤੇ ਧਰਨੇ ਤੋਂ ਬਾਅਦ ਕੈਪਟਨ ਸਰਕਾਰ ਵਲੋਂ ਇਸ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਕਮੇਟੀ (ਐੱਸ.ਆਈ.ਟੀ.) ਕੇਵਲ ਸੂਬੇ ਦੇ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਲਈ ਹੈ। ਇਹ ਪ੍ਰਗਟਾਵਾ ਕਰਦਿਆਂ ‘ਆਪ’ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੰਗ ਹੈ ਕਿ ਇਸ ਕੇਸ ਦੀ ਜਾਂਚ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ ਤਾਂ ਜੋ ਮਾਮਲੇ ਦੀ ਤਹਿ ਤੱਕ ਪਹੁੰਚ ਕੇ ਅਸਲ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕੈਪਟਨ ਸਰਕਾਰ ਨੇ ਨਸ਼ੇ ਦੇ ਮਾਮਲੇ ਵਿਚ ਅਨੇਕਾਂ ਕਮੇਟੀਆਂ ਦਾ ਗਠਨ ਕੀਤਾ ਹੈ ਪਰ ਇਨ੍ਹਾਂ ਦਾ ਨਤੀਜਾ ਹਮੇਸ਼ਾ ਸਿਫ਼ਰ ਹੀ ਨਿਕਲਿਆ ਹੈ।ਸੰਧਵਾਂ ਨੇ ਕਿਹਾ ਕਿ ਪੰਜਾਬ ਵਿਚ ਨਕਲੀ ਸ਼ਰਾਬ ਦਾ ਮਸਲਾ ਬਹੁਤ ਗੰਭੀਰ ਮੁੱਦਾ ਹੈ ਅਤੇ ਇਹ ਸਿਆਸੀ ਸ਼ਹਿ ਤੋਂ ਬਿਨਾਂ ਨਹੀਂ ਚੱਲ ਸਕਦਾ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ’ਤੇ ਪੰਜਾਬ ਵਿਚ ਨਕਲੀ ਸ਼ਰਾਬ ਦੀਆਂ ਫੈਕਟਰੀਆਂ ਫੜੀਆਂ ਗਈਆਂ ਹਨ ਪਰ ਸਰਕਾਰ ਨੇ ਆਪਣੇ ਲੋਕਾਂ ਨੂੰ ਬਚਾਉਣ ਲਈ ਇਨ੍ਹਾਂ ਮਾਮਲਿਆਂ ਵਿਚ ਕੋਈ ਵੀ ਕਾਰਵਾਈ ਨਹੀਂ ਕੀਤੀ ਹੈ। ਸੰਧਵਾਂ ਨੇ ਮੰਗ ਕੀਤੀ ਕਿ ਇਸ ਕੇਸ ਵਿਚ ਸ਼ਾਮਲ ਵੱਡੇ ਨਾਵਾਂ ਜਿਨ੍ਹਾਂ ਦੇ ਬਾਦਲਾਂ ਨਾਲ ਸਿੱਧੇ ਸਬੰਧ ਹਨ ਨੂੰ ਵੀ ਕੇਸ ਦੀ ਕਾਰਵਾਈ ‘ਚ ਸ਼ਾਮਲ ਕੀਤਾ ਜਾਵੇ ਤਾਂ ਜੋ ਅਸਲ ਮਾਅਨਿਆਂ ਵਿਚ ਇਨਸਾਫ਼ ਹੋ ਸਕੇ।

Leave a Comment

Your email address will not be published.

You may also like

Skip to toolbar