ਹਿਮਾਚਲ ਪ੍ਰਦੇਸ਼ ਵਿਚ ਪਹਾੜ ਤਪਣ ਲੱਗੇ ਹਨ, ਜਿਸ ਕਾਰਨ ਹੇਠਲੇ ਇਲਾਕਿਆਂ ਵਿਚ ਲੋਕਾਂ ਨੂੰ ਲੂ ਵਰਗੇ ਹਾਲਾਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸੂਬੇ ਵਿਚ ਜੰਗਲਾਂ ਵਿਚ ਅੱਗ ਦੀਆਂ ਘਟਨਾਵਾਂ ਵੱਧਣ ਲੱਗੀਆਂ ਹਨ।ਹਾਲਾਤ ਇਹ ਹਨ ਕਿ ਦੁਪਹਿਰ ਦੇ ਸਮੇਂ ਸੜਕਾਂ ‘ਤੇ ਅੱਗ ਦੇ ਰੂਪ ‘ਚ ਵਰ੍ਹ ਰਹੀ ਗਰਮੀ ਕਾਰਨ ਪੂਰੀ ਤਰ੍ਹਾਂ ਸੰਨਾਟਾ ਛਾ ਜਾਂਦਾ ਹੈ। ਰਾਹਗੀਹਰ ਅਤੇ ਪਸ਼ੂ-ਪੰਛੀ ਛਾਂ ਅਤੇ ਪਾਣੀ ਦੀ ਭਾਲ ‘ਚ ਭਟਕਦੇ ਦਿਖਾਈ ਦੇ ਰਹੇ ਹਨ। ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ।
ਦੂਜੇ ਪਾਸੇ ਮੁੰਬਈ ਅਤੇ ਉਸ ਦੇ ਨੇੜੇ-ਤੇੜੇ ਦੇ ਇਲਾਕਿਆਂ ਵਿਚ ਬੁੱਧਵਾਰ ਨੂੰ ਦੱਖਣੀ-ਪੱਛਮੀ ਮਾਨਸੂਨ ਨੇ ਦਸਤਕ ਦੇ ਦਿੱਤੀ, ਜਿਸ ਨਾਲ ਦੇਸ਼ ਦੀ ਵਿੱਤੀ ਰਾਜਧਾਨੀ ਅਤੇ ਉਸ ਦੇ ਉਪ ਨਗਰਾਂ ਵਿਚ ਬੀਤੀ ਸਵੇਰੇ ਭਾਰੀ ਮੀਂਹ ਪਿਆ, ਜਿਸ ਨਾਲ ਜਨਜੀਵਨ ਪ੍ਰਭਾਵਿਤ ਹੋਇਆ ਹੈ।