Latest

ਕੈਨੇਡਾ ‘ਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਖ਼ੁਸ਼ਖਬਰੀ, ਮਿਲੇਗੀ ਵੱਡੀ ਰਾਹਤ….

ਕੈਨੇਡਾ ਜਾ ਕੇ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਜਲਦ ਹੀ ਖ਼ੁਸ਼ਖ਼ਬਰੀ ਮਿਲਣ ਦੇ ਆਸਾਰ ਨਜ਼ਰ ਆ ਰਹੇ ਹਨ। ਪਤਾ ਲੱਗਾ ਹੈ ਕਿ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਕੈਨੇਡਾ ਪੁੱਜਣ ’ਤੇ 14 ਦਿਨ ਦੇ ਕੁਆਰੰਟਾਈਨ ਪੀਰੀਅਡ ਤੋਂ ਰਾਹਤ ਦਿੱਤੀ ਜਾ ਸਕਦੀ ਹੈ ਪਰ ਇਹ ਨਿਯਮ ਸਿਰਫ ਉਨ੍ਹਾਂ ’ਤੇ ਹੀ ਲਾਗੂ ਹੋਵੇਗਾ, ਜਿਨ੍ਹਾਂ ਨੇ ਆਪਣੀ ਕੈਨੇਡਾ ਟ੍ਰੈਵਲ ਤੋਂ ਪਹਿਲਾਂ ਵੈਕਸੀਨੇਸ਼ਨ ਦੀਆਂ ਦੋਵੇਂ ਡੋਜ਼ ਲਵਾ ਲਈਆਂ ਹਨ।ਦੱਸ ਦੇਈਏ ਕਿ ਪਹਿਲਾਂ ਕੈਨੇਡਾ ਪੁੱਜਣ ’ਤੇ ਕੋਰੋਨਾ ਵਾਇਰਸ ਕਾਰਨ ਲੋਕਾਂ ਨੂੰ 3 ਦਿਨ ਲਈ ਹੋਟਲ ਅਤੇ 14 ਦਿਨਾਂ ਲਈ ਹੋਰ ਕਿਸੇ ਵੀ ਸਥਾਨ ’ਤੇ ਕੁਆਰੰਟਾਈਨ ਹੋਣਾ ਪੈਂਦਾ ਸੀ ਪਰ ਹੁਣ ਉਨ੍ਹਾਂ ਨੂੰ ਸਿਰਫ 3 ਦਿਨ ਲਈ ਹੀ ਹੋਟਲ ’ਚ ਕੁਆਰੰਟਾਈਨ ਹੋਣਾ ਪਵੇਗਾ, ਬਾਸ਼ਰਤੇ ਉਨ੍ਹਾਂ ਨੇ ਵੈਕਸੀਨੇਸ਼ਨ ਦੀਆਂ ਦੋਵੇਂ ਡੋਜ਼ ਲਵਾ ਲਈਆਂ ਹੋਣ। ਕੈਨੇਡਾ ਪੁੱਜਣ ’ਤੇ ਉਨ੍ਹਾਂ ਦਾ ਆਰ. ਟੀ. ਪੀ. ਸੀ. ਆਰ. ਕੋਵਿਡ ਟੈਸਟ ਕੀਤਾ ਜਾਵੇਗਾ।

ਜੇਕਰ ਟੈਸਟ ਨੈਗੇਟਿਵ ਆਉਂਦਾ ਹੈ ਤਾਂ ਉਨ੍ਹਾਂ ਨੂੰ 14 ਦਿਨ ਦੇ ਕੁਆਰੰਟਾਈਨ ਪੀਰੀਅਡ ਤੋਂ ਰਾਹਤ ਮਿਲ ਸਕਦੀ ਹੈ। ਜੇਕਰ ਪਾਜ਼ੇਟਿਵ ਆਉਂਦੀ ਹੈ ਤਾਂ ਪਹਿਲਾਂ ਵਾਂਗ ਕੁੱਲ 17 ਦਿਨ ਕੁਆਰੰਟਾਈਨ ਰਹਿਣਾ ਹੋਵੇਗਾ। ਇਸੇ ਫ਼ੈਸਲੇ ਤੋਂ ਬਾਅਦ ਵਿਦੇਸ਼ ’ਚ ਪੜ੍ਹਾਈ ਕਰਨ ਦੇ ਇੱਛੁਕ ਵਿਦਿਆਰਥੀਆਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਨਾਲ ਹੀ ਇਮੀਗ੍ਰੇਸ਼ਨ ਸੈਕਟਰ ’ਚ ਵੀ ਮੰਦੀ ਦਾ ਦੌਰ ਹਟਣ ਦੇ ਆਸਾਰ ਦਿਖਾਈ ਦੇਣ ਲੱਗੇ ਹਨ।

ਇਮੀਗ੍ਰੇਸ਼ਨ ਦਾ ਕੰਮ ਕਰਨ ਵਾਲੇ ਵੱਖ-ਵੱਖ ਲੋਕਾਂ ਦੀ ਮੰਨੀਏ ਤਾਂ ਇਹ ਇਕ ਵੱਡੀ ਰਾਹਤ ਹੈ। ਇਸ ਨਾਲ ਨਾ ਸਿਰਫ ਵਿਦਿਆਰਥੀਆਂ ਨੂੰ ਫ਼ਾਇਦਾ ਹੋਵੇਗਾ, ਸਗੋਂ ਪਿਛਲੇ ਲੰਮੇ ਸਮੇਂ ਤੋਂ ਕੋਰੋਨਾ ਵਾਇਰਸ ਕਾਰਨ ਮੰਦੇ ਦੀ ਮਾਰ ਝੱਲ ਰਹੇ ਇਮੀਗ੍ਰੇਸ਼ਨ ਇੰਡਸਟਰੀ ਨਾਲ ਜੁੜੇ ਲੱਖਾਂ ਲੋਕਾਂ ਨੂੰ ਇਸ ਦਾ ਫਾਇਦਾ ਮਿਲੇਗਾ।

Leave a Comment

Your email address will not be published.

You may also like

Skip to toolbar