ਪੰਜਾਬ ਦੇ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਅਤੇ ਜਸਪ੍ਰੀਤ ਸਿੰਘ ਜੱਸੀ ਖਰੜ ਦਾ ਕੋਲਕਾਤਾ ਵਿੱਚ ਬੀਤੇ ਦਿਨੀ ਕੀਤੇ ਗਏ ਐਨਕਾਊਂਟਰ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਦੋਹਾਂ ਦੇ ਪਰਿਵਾਰ ਡੂੰਘੇ ਸਦਮੇ ‘ਚ ਹੈ।
ਦੱਸ ਦੇਈਏ ਕਿ ਪੰਜਾਬ ਦਾ ਨਾਮੀ ਗੈਂਗਸਟਰ ਜੈਪਾਲ ਭੁੱਲਰ ਫਿਰੋਜ਼ਪੁਰ ਸ਼ਹਿਰ ਦਾ ਰਹਿਣ ਵਾਲਾ ਸੀ ਅਤੇ ਦੂਜਾ ਜਸਪ੍ਰੀਤ ਜੱਸੀ ਖਰੜ ਦਾ ਰਹਿਣ ਵਾਲਾ ਸੀ। ਪਰਿਵਾਰਕ ਸੂਤਰਾਂ ਅਨੁਸਾਰ ਦੋਵੇਂ ਗੈਂਗਸਟਰਾਂ ਦੇ ਪਰਿਵਾਰਾਂ ਨੂੰ ਕੋਲਕਾਤਾ ਵਿਖੇ ਬੁਲਾਇਆ ਗਿਆ ਹੈ।
ਜਹਾਜ਼ ਰਾਹੀਂ ਦੋਵੇਂ ਪਰਿਵਾਰ ਕਲਕੱਤਾ ਪੁਲਸ ਕੋਲ ਪਹੁੰਚ ਗਏ ਹਨ ਅਤੇ ਮੁੱਢਲੀ ਪੁੱਛਗਿੱਛ ਤੋਂ ਬਾਅਦ ਪਰਿਵਾਰਾਂ ਕੋਲੋਂ ਦੋਹਾਂ ਦੀਆਂ ਲਾਸ਼ਾਂ ਦੀ ਸ਼ਨਾਖਤ ਕਰਵਾਈ ਜਾ ਰਹੀ ਹੈ। ਸ਼ਨਾਖਤ ਅਤੇ ਕਾਗਜ਼ੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਹੀ ਪਰਿਵਾਰਾਂ ਨੂੰ ਲਾਸ਼ਾਂ ਦਿੱਤੀਆਂ ਜਾਣਗੀਆਂ। ਪਰਿਵਾਰਕ ਸੂਤਰਾਂ ਮੁਤਾਬਕ ਅਜੇ ਤੱਕ ਦੋਵਾਂ ਦੀਆਂ ਲਾਸ਼ਾਂ ਉਨ੍ਹਾਂ ਹਵਾਲੇ ਨਹੀਂ ਕੀਤੀਆਂ ਗਈਆਂ ਹਨ।