ਦੱਖਣ-ਪੱਛਮੀ ਮੌਨਸੂਨ ਐਤਵਾਰ ਨੂੰ ਹਿਮਾਚਲ ਪ੍ਰਦੇਸ਼ ਪਹੁੰਚ ਗਿਆ ਹੈ। ਮੌਨਸੂਨ 21 ਸਾਲਾਂ ਬਾਅਦ ਸਮੇਂ ਤੋਂ ਪਹਿਲਾਂ ਆ ਗਿਆ ਹੈ। ਮੌਨਸੂਨ ਦੇ ਅਧਿਕਾਰਤ ਤੌਰ ‘ਤੇ ਹਿਮਾਚਲ ਪ੍ਰਦੇਸ਼ ਪਹੁੰਚਣ ਨਾਲ ਰਾਜ ਦੇ ਕਈ ਇਲਾਕਿਆਂ ਦੇ ਨਾਲ-ਨਾਲ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਵੀ ਮੀਂਹ ਪੈ ਰਿਹਾ ਹੈ।
ਪਿਛਲੇ ਸਾਲ ਮੌਨਸੂਨ 24 ਜੂਨ ਨੂੰ ਹਿਮਾਚਲ ਪ੍ਰਦੇਸ਼ ਵਿੱਚ ਪਹੁੰਚਿਆ ਸੀ, ਜਦੋਂਕਿ ਇਸ ਦੇ ਆਮਦ ਦੀ ਆਮ ਤਾਰੀਖ 26 ਜੂਨ ਤੈਅ ਕੀਤੀ ਗਈ ਹੈ। ਰਾਜ ਦੇ ਕਈ ਹਿੱਸਿਆਂ ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ, ਜਦੋਂਕਿ ਰਾਜ ਦੇ ਕੁਝ ਹੇਠਲੇ ਅਤੇ ਮੱਧ ਪਹਾੜੀ ਖੇਤਰਾਂ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਵਿੱਚ ਹੋਰ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਨੇ ਮੁੰਬਈ ਲਈ ਆਰੈਂਜ ਅਲਰਟ ਜਾਰੀ ਕੀਤਾ ਹੈ, ਜਿਸ ਤੋਂ ਸੰਕੇਤ ਮਿਲਦਾ ਹੈ ਕਿ ਅਗਲੇ ਦੋ ਦਿਨਾਂ ਤੱਕ ਮੁੰਬਈ ਅਤੇ ਠਾਣੇ ਵਿਚ ਭਾਰੀ ਬਾਰਸ਼ ਹੋ ਸਕਦੀ ਹੈ। ਰਤਨਗਿਰੀ, ਰਾਏਗੜ੍ਹ ਦੇ ਆਸ ਪਾਸ ਅਤੇ ਸੋਮਵਾਰ ਤੱਕ ਰੈੱਡ ਅਲਰਟ ਹੈ। ਇਸ ਦੌਰਾਨ, ਤੇਜ਼ ਹਵਾਵਾਂ ਨਾਲ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਚਿਤਾਵਨੀ ਦੇ ਮੱਦੇਨਜ਼ਰ, BMC ਦੇ ਆਫ਼ਤ ਪ੍ਰਬੰਧ ਵਿਭਾਗ ਨੇ ਆਪਣੀ ਸਾਰੀ ਮਸ਼ੀਨਰੀ ਅਤੇ ਹੋਰ ਰਾਹਤ ਏਜੰਸੀਆਂ ਨੂੰ ਅਲਰਟ ਮੋਡ ‘ਤੇ ਪਾ ਦਿੱਤਾ ਹੈ। ਗੋਆ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਭਾਰਤ ਮੌਸਮ ਵਿਭਾਗ ਨੇ ਰੈਡ ਅਲਰਟ ਜਾਰੀ ਕੀਤਾ ਹੈ।