ਬੀਤੇ ਦਿਨ ਕੈਨੇਡਾ ਦੇ ਸੂਬੇ ਓਨਟਾਰੀਓ ਦੀ ਵਸਾਗਾ ਨਾਮੀਂ ਬੀਚ ‘ਤੇ ਸ਼ਨੀਵਾਰ ਵਾਲੇ ਦਿਨ ਸ਼ਾਮ ਦੇ ਤਕਰੀਬਨ 5:30 ਵਜੇ ਦੇ ਕਰੀਬ ਇਕ 22 ਸਾਲਾ ਬਰੈਂਪਟਨ ਵਾਸੀ ਨੌਜਵਾਨ ਗੁਰਪ੍ਰੀਤ ਸਿੰਘ ਗਿੱਲ ਦੀ ਪਾਣੀ ਵਿਚ ਡੁੱਬਣ ਨਾਲ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।
ਗੁਰਪ੍ਰੀਤ ਸਿੰਘ ਗਿੱਲ ਨੂੰ ਬਚਾਉਣ ਦੀਆਂ ਬਹੁਤ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਉਸ ਨੇ ਤੈਰਨ ਵੇਲੇ ਸੇਫ਼ਟੀ ਜੈਕੇਟ ਵੀ ਨਹੀਂ ਸੀ ਪਾਈ ਹੋਈ। ਗੁਰਪ੍ਰੀਤ ਸਿੰਘ ਗਿੱਲ ਨੂੰ ਲੰਘੇ ਐਤਵਾਰ ਵਾਲੇ ਦਿਨ ਸਵੇਰੇ ਮ੍ਰਿਤਕ ਐਲਾਨ ਦਿੱਤਾ ਗਿਆ। ਨੌਜਵਾਨ ਅੰਤਰਰਾਸ਼ਟਰੀ ਵਿਦਿਆਰਥੀ ਸੀ ਅਤੇ ਕੈਨੇਡਾ ਵਿਖੇ ਪੜ੍ਹਣ ਆਇਆ ਸੀ ਅਤੇ ਉਸ ਦਾ ਪੰਜਾਬ ਤੋਂ ਪਿਛੋਕੜ ਜ਼ਿਲ੍ਹਾ ਅੰਮ੍ਰਿਤਸਰ ਦੇ ਨਾਲ ਦੱਸਿਆ ਜਾਂਦਾ ਹੈ। ਇੱਥੇ ਜ਼ਿਕਰਯੋਗ ਹੈ ਕਿ ਡੁੰਘੇ ਪਾਣੀਆਂ ਵਿਚ ਡੁੱਬਣ ਨਾਲ ਹਰ ਸਾਲ ਇਥੇ ਦਰਜਨਾਂ ਦੇ ਕਰੀਬ ਲੋਕਾਂ ਦੀਆਂ ਮੌਤਾ ਹੋ ਜਾਂਦੀਆ ਹਨ।