ਪੰਜਾਬ ਵਿਚ ਕੋਰੋਨਾ ਮਾਮਲਿਆਂ ਵਿਚ ਗਿਰਾਵਟ ਆਉਣ ਤੋਂ ਬਾਅਦ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਰਾਹਤ ਦਿੰਦੇ ਹੋਏ ਪਾਬੰਦੀਆਂ ਵਿਚ ਵੱਡੀ ਢਿੱਲ ਦਿੱਤੀ ਹੈ। ਸਰਕਾਰ ਵਲੋਂ ਜਿੰਮ, ਸਿਨੇਮਾਹਾਲ, ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈ਼ਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੰਗਲਵਾਰ ਨੂੰ ਹੋਈ ਕੋਵਿਡ ਰੀਵਿਊ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ।
ਇਸ ਤੋਂ ਇਲਾਵਾ ਵਿਆਹ ਸਮਾਗਮ ਅਤੇ ਸਸਕਾਰ ਮੌਕੇ 50 ਲੋਕਾਂ ਦਾ ਇਕੱਠੇ ਨੂੰ ਇਜਾਜ਼ਤ ਦਿੱਤੀ ਗਈ ਹੈ। ਦੂਜੇ ਪਾਸੇ ਹੁਣ ਨਾਈਟ ਕਰਫਿਊ ਰਾਤ 8 ਵਜੇ ਲੱਗੇਗਾ ਅਤੇ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਇਹ ਪਾਬੰਦੀਆਂ 25 ਜੂਨ ਤੱਕ ਲਾਗੂ ਰਹਿਣਗੀਆਂ।
ਕੈਪਟਨ ਅਮਰਿੰਦਰ ਸਿੰਘ ਨੇ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਲਿਆ ਫੈਸਲਾ
ਨਾਈਟ ਕਰਫਿਊ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ ਜਾਰੀ
ਵੀਕਐਂਡ ਕਰਫਿਊ ਸ਼ਨੀਵਾਰ ਰਾਤ 8 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ
25 ਜੂਨ ਤੱਕ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ
ਜ਼ਰੂਰੀ ਸਮਾਨ ਦੀਆਂ ਦੁਕਾਨਾਂ ਨੂੰ ਮਿਲੇਗੀ ਛੋਟ
ਹੋਟਲ, ਰੈਸਟੋਰੈਂਟ, ਕੈਫੇ, ਕੌਫੀ ਸ਼ੌਪਸ, ਫਾਸਟ ਫੂਡ, ਢਾਬਾ 50 ਫੀਸਦ ਸਮਰਥਾ ਨਾਲ ਖੁੱਲਣਗੇ
ਸਾਰੇ ਵਰਕਰਾਂ ਨੂੰ ਵੈਕਸੀਨ ਲਾਉਣਾ ਕੀਤਾ ਲਾਜ਼ਮੀ
ਵਰਕਰਾਂ ਦੇ ਘੱਟੋ-ਘੱਟ ਵੈਕਸੀਨ ਦੀ ਪਹਿਲੀ ਡੋਜ਼ ਲੱਗਣਾ ਲਾਜ਼ਮੀ
ਏਸੀ ਬੱਸਾਂ 50 ਫੀਸਦ ਸਮਰਥਾ ਨਾਲ ਚਲਾਉਣ ਨੂੰ ਪ੍ਰਵਾਨਗੀ
ਵਿਦਿਅਕ ਸੰਸਥਾਵਾਂ, ਸਕੂਲ, ਕਾਲਜ ਰਹਿਣਗੇ ਬੰਦ
ਐਤਵਾਰ ਨੂੰ ਗੈਰ-ਜ਼ਰੂਰੀ ਦੁਕਾਨਾਂ ਖੋਲਣ ਸਬੰਧੀ ਜਿਲ੍ਹਾ ਪ੍ਰਸ਼ਾਸਨ ਲੈ ਸਕਦਾ ਹੈ ਫੈਸਲਾ
8 ਮਈ ਨੂੰ ਆਏ ਸਨ ਸਭ ਤੋਂ ਵੱਧ 9100 ਕੋਰੋਨਾ ਦੇ ਕੇਸ
14 ਜੂਨ ਨੂੰ ਆਏ ਸਭ ਤੋਂ ਘੱਟ 629 ਕੋਰੋਨਾ ਦੇ ਕੇਸ