ਪੰਜਾਬ ਸਰਕਾਰ ਨੇ ਕੋਰੋਨਾ ਸੰਬੰਧੀ ਨਵੀਆਂ ਗਾਈਡਲਾਈਨਜ ਜਾਰੀ ਕੀਤੀਆਂ ਹਨ। ਜਿਸ ਵਿੱਚ ਪੰਜਾਬ ਸਰਕਾਰ ਨੇ ਸਾਰੇ ਹੋਟਲ, ਰੈਸਟੋਰੈਂਟ, ਕੈਫੇ ਅਤੇ ਢਾਬਿਆਂ ਨੂੰ 50℅ ਦੀ ਛੂਟ ਨਾਲ ਰਾਹਤ ਦਿੰਦੇ ਹੋਏ ਬੈਠਕ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਇਲਾਵਾ ਕੈਪਟਨ ਸਰਕਾਰ ਨੇ ਜਿਮ ਅਤੇ ਸਿਨੇਮਾ ਹਾਲਾਂ ਨੂੰ ਵੀ 50℅ ਦੀ ਵੱਡੀ ਰਾਹਤ ਦਿੰਦੇ ਹੋਏ ਖੋਲਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਪੂਰੇ ਰਾਜ ਵਿੱਚ 50% ਦੇ ਹਿਸਾਬ ਨਾਲ ਏ. ਸੀ ਬੱਸਾਂ ਚਲਾਉਣ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਇਸ ਤੋਂ ਇਲਾਵਾ ਬਾਰ , ਪਬ, ਅਹਾਤੇ ਅਤੇ ਸਕੁਲ ਕਾਲਜ ਵੀ ਬੰਦ ਰਹਿਣਗੇ।
ਇਹ ਹੁਕਮ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਹੋਈ ਮੀਟਿੰਗ ਦੇ ਵਿੱਚ ਜਾਰੀ ਕੀਤੇ ਗਏ ਹਨ। ਸਰਕਾਰੀ ਆਦੇਸ਼ਾਂ ਦੇ ਮੁਤਾਬਿਕ ਨਾਈਟ ਕਰਫਿਊ ਦਾ ਸਮਾਂ ਰਾਤ 8 ਵਜੇ ਤੋਂ ਲੈਕੇ ਸਵੇਰ 5 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਵੀਕਐਂਡ ਕਰਫਿਊ ਦਾ ਸਮਾਂ ਸ਼ਨੀਵਾਰ ਰਾਤ 8 ਵਜੇ ਤੋਂ ਲੈਕੇ ਸੋਮਵਾਰ ਸਵੇਰ 5 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਨਾਲ ਹੀ ਵਿਆਹ ਸਾਜੀਆਂ ਦੇ ਪੋ੍ਗਰਾਮਾਂ ਅਤੇ ਅੰਤਿਮ ਸੰਸਕਾਰ ਵਿੱਚ 50 ਲੋਕਾਂ ਨੂੰ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਹ ਆਦੇਸ਼ 25 ਜੂਨ ਤੱਕ ਜਾਰੀ ਰਹਿਣਗੇ।