ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਅਧਿਕਾਰੀਆਂ ਨੂੰ 21 ਜੂਨ ਤੋਂ ਸਮੂਹ ਸਕੂਲਾਂ ਅਤੇ ਕਾਲਜਾਂ ਦੇ 18-45 ਉਮਰ ਵਰਗ ਦੇ ਅਧਿਆਪਕਾਂ, ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਦਾ ਟੀਕਾਕਰਨ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸੂਬੇ ਵਿਚਲੀਆਂ ਵਿੱਦਿਅਕ ਸੰਸਥਾਵਾਂ ਨੂੰ ਸੁਰੱਖਿਅਤ ਢੰਗ ਨਾਲ ਖੋਲ੍ਹਿਆ ਜਾ ਸਕੇਕੋਵਿਡ ਸਮੀਖਿਆ ਮੀਟਿੰਗ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਹੁਣਚਾਰੀ ਉਦਯੋਗ, ਪਾਰਲਰ ਅਤੇ ਦੁਕਾਨਾਂ, ਰੈਸਟੋਰੈਂਟ, ਜਿਮ ਸਮੇਤ ਸਰਵਿਸ ਆਊਟਲੈੱਟਸ ਆਦਿ ਦੇ ਸਟਾਫ਼ ਨੂੰ ਵੀ ਜਲਦੀ ਟੀਕਾ ਲਗਾਇਆ ਜਾਵੇ, ਜਿਸ ਨਾਲ ਆਮ ਅਦਾਲਤੀ ਕੰਮਕਾਜ ਸੁਰੱਖਿਅਤ ਢੰਗ ਨਾਲ ਫਿਰ ਤੋਂ ਸ਼ੁਰੂ ਹੋ ਸਕੇ।
ਸਿਹਤ ਸਕੱਤਰ ਹੁਸਨ ਲਾਲ ਨੇ ਖੁਲਾਸਾ ਕੀਤਾ ਕਿ ਸੂਬੇ ਨੂੰ 18-45 ਉਮਰ ਵਰਗ ਲਈ ਹੁਣ ਤੱਕ ਕੋਵੀਸ਼ੀਲਡ ਦੀਆਂ 5,86,000 ਖੁਰਾਕਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿਚੋਂ 5,30,610 ਦੀ ਵਰਤੋਂ ਕੀਤੀ ਜਾ ਚੁੱਕੀ ਹੈ ਅਤੇ ਸੂਬੇ ਕੋਲ 55,390 ਖੁਰਾਕਾਂ ਦਾ ਸਟਾਕ ਪਿਆ ਹੈ। ਇਸ ਦੇ ਨਾਲ ਹੀ ਕੋਵੈਕਸੀਨ ਦੀਆਂ 1 50,850 ਖੁਰਾਕਾਂ ਪ੍ਰਾਪਤ ਹੋਈਆਂ ਹਨ ਅਤੇ 66,040 ਦੀ ਵਰਤੋਂ ਕੀਤੀ ਗਈ ਹੈ।