ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਰਵਨੀਤ ਬਿੱਟੂ ਨੂੰ 22 ਜੂਨ ਨੂੰ ਕਮਿਸ਼ਨ ਦੇ ਦਫ਼ਤਰ ‘ਚ ਪੇਸ਼ ਹੋਣ ਦੇ ਸੰਮਨ ਕੀਤਾ ਹੈ। ਬੀਤੇ ਕੱਲ੍ਹ ਅਕਾਲੀ ਦਲ ਦੇ ਵਿਧਾਇਕ ਪਵਨ ਟੀਨੂੰ ਡਾ. ਸੁਖਵਿੰਦਰ ਸੁੱਖੀ ਤੇ ਹੋਰਨਾਂ ਨੇ ਕਮਿਸ਼ਨ ਕੋਲ ਰਵਨੀਤ ਬਿੱਟੂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਰਵਨੀਤ ਬਿੱਟੂ ਨੇ ਸ੍ਰੀ ਆਨੰਦਪੁਰ ਸਾਹਿਬ ਤੇ ਸ੍ਰੀ ਚਮਕੌਰ ਸਾਹਿਬ ਦੀਆਂ ਸੀਟਾਂ ਨੂੰ ਪਵਿੱਤਰ ਦੱਸਦੇ ਹੋਏ ਬਹੁਜਨ ਸਮਾਜ ਪਾਰਟੀ ਨੂੰ ਦੇਣ ਦੀ ਗੱਲ ਕਹੀ ਸੀ ਤੇ ਇਹ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈ ਸੀ।
ਇਸ ਮਾਮਲੇ ਨੂੰ ਅਕਾਲੀ ਦਲ ਤੇ ਬਸਪਾ ਪੰਜਾਬ ਐਸਸੀ ਕਮਿਸ਼ਨਰ ਕੋਲ ਲੈ ਕੇ ਪੂਜਾ । ਜਿਥੇ ਉਨ੍ਹਾਂ ਨੇ ਰਵਨੀਤ ਬਿਟੂ ਵੱਲੋ ਵਰਤੀ ਗਈ ਸ਼ਬਦਾਵਲੀ ਬਾਰੇ ਨਿਖੇਧੀ ਕੀਤੀ ਤੇ ਉਸ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕੀਤੀ।