ਫਲਾਇੰਗ ਸਿੱਖ ਮਿਲਖਾ ਸਿੰਘ ਦੀ ਹਾਲਤ ਸਥਿਰ ਹੈ ਤੇ ਉਨ੍ਹਾਂ ਨੂੰ ਕੋਵਿਡ ਆਈਸੀਯੂ ਤੋਂ ਬਾਹਰ ਪੀਜੀਆਈ ਦੇ ਇਕ ਹੋਰ ਹਿੱਸੇ ਵਿਚ ਤਬਦੀਲ ਕਰ ਦਿੱਤਾ ਗਿਆ ਹੈ। 91 ਸਾਲਾ ਮਿਲਖਾ ਸਿੰਘ ਦੀ ਹਾਲਤ ਕਰੋਨਾ ਕਾਰਨ ਗੰਭੀਰ ਹੋ ਗਈ ਸੀ।
ਦੱਸ ਦਈਏ ਕਿ ਕੋਰੋਨਾ ਦੀ ਲਾਗ ਦੀ ਲਪੇਟ ਵਿਚ ਆਏ ਮਿਲਖਾ ਸਿੰਘ ਨੂੰ ਸਿਹਤ ਖਰਾਬ ਹੋਣ ਮਗਰੋਂ ਪੀਜੀਆਈ (PGI) ਵਿਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ICU ਵਿੱਚ ਦਾਖਲ ਕੀਤਾ ਗਿਆ ਸੀ।
ਮਿਲਖਾ ਸਿੰਘ ਦਾ ਆਕਸੀਜਨ ਦਾ ਪੱਧਰ ਹੇਠਾਂ ਆ ਗਿਆ ਸੀ। ਦੱਸ ਦਈਏ ਕਿ ਮਿਲਖਾ ਸਿੰਘ ਨੂੰ ਇਸ ਤੋਂ ਪਹਿਲਾਂ 6 ਦਿਨਾਂ ਲਈ ਮੁਹਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਆਇਆ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਪਰ ਫਿਰ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ।
ਸਿਹਤ ਖਰਾਬ ਹੋਣ ਮਗਰੋਂ ਪੀਜੀਆਈ (PGI) ਵਿਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ICU ਵਿੱਚ ਦਾਖਲ ਕੀਤਾ ਗਿਆ ਸੀ। ਹੁਣ ਮਿਲਖਾ ਸਿੰਘ ਦੀ ਹਾਲਤ ਸਥਿਰ ਹੈ ਤੇ ਉਨ੍ਹਾਂ ਨੂੰ ਕੋਵਿਡ ਆਈਸੀਯੂ ਤੋਂ ਬਾਹਰ ਪੀਜੀਆਈ ਦੇ ਇਕ ਹੋਰ ਹਿੱਸੇ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।