ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਸੁਖਪਾਲ ਸਿੰਘ ਖਹਿਰਾ ਅਤੇ ਦੋ ਹੋਰ ਵਿਧਾਇਕ ਰਾਹੁਲ ਗਾਂਧੀ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚ ਗਏ ਹਨ। ਦੱਸ ਦੇਈਏ ਕਿ ਰਣਦੀਪ ਸੂਰਜੇਵਾਲ ਦੀ ਗੱਡੀ ਵਿਚ ਸਵਾਰ ਹੋ ਕੇ ਸੁਖਪਾਲ ਸਿੰਘ ਖਹਿਰਾ, ਜਗਦੇਵ ਕਮਾਲੂ ਅਤੇ ਪਿਰਮਲ ਸਿੰਘ ਰਾਹੁਲ ਦੀ ਰਿਹਾਇਸ਼ ਦੇ ਅੰਦਰ ਦਾਖ਼ਲ ਹੋਏ ਹਨ।
ਦੱਸ ਦਈਏ ਕਿ ਸੁਖਪਾਲ ਸਿੰਘ ਖਹਿਰਾ ਸਣੇ ਜਗਦੇਵ ਸਿੰਘ ਕਮਾਲੂ ਅਤੇ ਪਿਰਮਲ ਸਿੰਘ ਨੇ 3 ਜੂਨ ਨੂੰ ਕਾਂਗਰਸ ਪਾਰਟੀ ਜੁਆਇਨ ਕੀਤੀ। ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜੀ ਸੀ ਅਤੇ ਵਿਧਾਇਕ ਬਣੇ ਸਨ। ਫਿਰ ਉਨ੍ਹਾਂ ਦੇ ਆਮ ਆਦਮੀ ਪਾਰਟੀ ਨਾਲ ਵੀ ਮਤਭੇਦ ਹੋ ਗਏ ਅਤੇ ਉਨ੍ਹਾਂ ਨੇ ਆਪਣੀ ਪਾਰਟੀ ਬਣਾ ਲਈ। ਹੁਣ ਉਨ੍ਹਾਂ ਨੇ ਬੀਤੇ ਦਿਨੀਂ ਮੁੜ ਕਾਂਗਰਸ ਦੀ ਪਾਰਟੀ ਵਿਚ ਵਾਪਸੀ ਕੀਤੀ।ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਸੁਖਪਾਲ ਖਹਿਰਾ, ਦੇਖੋ ਕੀ ਹੋਈ ਗੱਲਬਾਤ