ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਮੋਦੀ ਸਰਕਾਰ ਦਾ ਰੁਖ ਸਾਫ਼ ਕੀਤਾ ਹੈ। ਤੋਮਰ ਨੇ ਕਿਹਾ ਹੈ ਕਿ ਨਵੇਂ ਖੇਤੀ ਕਾਨੂੰਨਾਂ ਨਾਲ ਸੰਬੰਧਤ ਪ੍ਰਬੰਧਾਂ ‘ਤੇ ਕਿਸੇ ਵੀ ਕਿਸਾਨ ਸੰਗਠਨ ਨਾਲ ਅਤੇ ਕਦੇ ਵੀ ਗੱਲ ਕਰਨ ਲਈ ਤਿਆਰ ਹਾਂ। ਉਨ੍ਹਾਂ ਕਿਹਾ,”ਕੋਈ ਕਮੀ ਨਹੀਂ ਹੈ, ਭਾਰਤ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਰੱਦ ਕਰਨ ਨੂੰ ਛੱਡ ਕੇ ਐਕਟ ਨਾਲ ਸੰਬੰਧਤ ਪ੍ਰਬੰਧ ‘ਤੇ ਕੋਈ ਵੀ ਕਿਸਾਨ ਜਥੇਬੰਦੀ ਅੱਧੀ ਰਾਤ ਨੂੰ ਗੱਲ ਕਰਨ ਲਈ ਤਿਆਰ ਹੈ ਤਾਂ ਨਰੇਂਦਰ ਤੋਮਰ ਉਨ੍ਹਾਂ ਦਾ ਸਵਾਗਤ ਕਰੇਗਾ।” ਕਿਸਾਨ ਸੰਗਠਨ, ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਅੜੇ ਹੋਏ ਹਨ, ਜਦੋਂ ਕਿ ਸਰਕਾਰ ਦਾ ਕਹਿਣਾ ਹੈ ਕਿ ਉਹ ਜ਼ਰੂਰਤ ਅਨੁਸਾਰ ਇਸ ‘ਚ ਸੁਧਾਰ ਕਰਨ ਲਈ ਤਿਆਰ ਹੈ।
भारत सरकार नए कृषि कानूनों से संबंधित प्रावधानों पर किसी भी किसान संगठन से और कभी भी बात करने को तैयार है…
— Narendra Singh Tomar (@nstomar) June 18, 2021
हम उनका स्वागत करते हैं… pic.twitter.com/gv1FF9zU8i
ਕੇਂਦਰ ਸਰਕਾਰ ਨੇ ਕਈ ਵਾਰ ਸੰਕੇਤ ਦਿੱਤੇ ਹਨ ਕਿ ਕਿਸਾਨ ਜਥੇਬੰਦੀਆਂ ਨੂੰ ਸਿਰਫ਼ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਵੱਖ ਕਾਨੂੰਨੀ ਬਿੰਦੂਆਂ ‘ਤੇ ਗੱਲ ਕਰਨੀ ਚਾਹੀਦੀ ਹੈ, ਉਦੋਂ ਗੱਲ ਅੱਗੇ ਵਧ ਸਕਦੀ ਹੈ।ਪਿਛਲੇ ਹਫ਼ਤੇ ਵੀ ਖੇਤੀਬਾੜੀ ਮੰਤਰੀ ਨੇ ਕਿਹਾ ਸੀ ਕਿ ਸਰਕਾਰ ਵਿਰੋਧ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਫਿਰ ਤੋਂ ਸ਼ੁਰੂ ਕਰਨ ਲਈ ਤਿਆਰ ਹੈ। ਨਾਲ ਹੀ ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਤਿੰਨੋਂ ਖੇਤੀ ਕਾਨੂੰਨਾਂ ਦੇ ਪ੍ਰਬੰਧਾਂ ‘ਚ ਕਿੱਥੇ ਨਾਰਾਜ਼ਗੀ ਹੈ, ਠੋਸ ਤਰਕ ਨਾਲ ਆਪਣੀ ਗੱਲ ਰੱਖਣ ਲਈ ਕਿਹਾ ਸੀ।
ਦੱਸਣਯੋਗ ਹੈ ਕਿ ਸਰਕਾਰ ਅਤੇ ਜਥੇਬੰਦੀਆਂ ਨੇ ਗਤੀਰੋਧ ਖ਼ਤਮ ਕਰਨ ਅਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਖ਼ਤਮ ਕਰਨ ਲਈ 11ਵੇਂ ਦੌਰ ਦੀ ਗੱਲਬਾਤ ਕੀਤੀ ਹੈ, ਜਿਸ ‘ਚ ਆਖ਼ਰੀ ਗੱਲਬਾਤ 22 ਜਨਵਰੀ ਨੂੰ ਹੋਈ ਸੀ। 26 ਜਨਵਰੀ ਨੂੰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ‘ਚ ਇਕ ਟਰੈਕਟਰ ਰੈਲੀ ਦੌਰਾਨ ਹਿੰਸਾ ਤੋਂ ਬਾਅਦ ਗੱਲਬਾਤ ਰੁਕ ਗਈ ਸੀ।