class="post-template-default single single-post postid-2712 single-format-standard wpb-js-composer js-comp-ver-6.11.0 vc_responsive">

Latest

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-06-2021

ਸਲੋਕ ॥

ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ॥੧॥ ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ॥੨॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜਿਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ॥੧੭॥

Leave a Comment

Your email address will not be published.

You may also like