Latest ਪੰਜਾਬ

ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ‘ਆਪ’ ਪਾਰਟੀ ‘ਚ ਸ਼ਾਮਲ ਹੋਏ ਕੁੰਵਰ ਵਿਜ ਪ੍ਰਤਾਪ……

ਬੇਅਦਬੀ ਮਾਮਲੇ ਵਿਚ ਜਾਂਚ ਕਰਨ ਵਾਲੀ ਐੱਸ. ਆਈ. ਟੀ. ਦੇ ਮੁਖੀ ਰਹਿ ਚੁੱਕੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਅੰਮ੍ਰਿਤਸਰ ਪਹੁੰਚੇ ਹੋ ਸਨ। ਦਿੱਲੀ ਤੋਂ ਅੰਮ੍ਰਿਤਸਰ ਏਅਰਪੋਰਟ ਪਹੁੰਚੇ ਕੇਜਰੀਵਾਲ ਸਿੱਧਾ ਸਰਕਟ ਹਾਊਸ ਪਹੁੰਚੇ ਅਤੇ ਉਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕੁੰਵਰ ਵਿਜੇ ਪ੍ਰਤਾਪ ਨੂੰ ‘ਆਪ’ ’ਚ ਸ਼ਾਮਲ ਕੀਤਾ।ਕੁੰਵਰ ਵਿਜੇ ਪ੍ਰਤਾਪ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੇ ਸੰਕੇਟ ਇਕ ਦਿਨ ਪਹਿਲਾਂ ਹੀ ਉਦੋਂ ਮਿਲ ਗਏ ਸਨ ਜਦੋਂ ਕੇਜਰੀਵਾਲ ਨੇ ਖੁਦ ਟਵੀਟ ਕਰਦੇ ਹੋਏ ਅੰਮ੍ਰਿਤਸਰ ਆਉਣ ਦੀ ਜਾਣਕਾਰੀ ਦਿੱਤੀ ਸੀ। ਕੇਜਰੀਵਾਲ ਨੇ ਆਖਿਆ ਸੀ ਕਿ ਪੰਜਾਬ ਬਦਲਾਅ ਚਾਹੁੰਦਾ ਹੈ ਅਤੇ ਲੋਕਾਂ ਨੂੰ ਸਿਰਫ ਆਮ ਆਦਮੀ ਪਾਰਟੀ ਹੀ ਤੋਂ ਉਮੀਦਾਂ ਹਨ। ਕੱਲ੍ਹ ਅੰਮ੍ਰਿਤਸਰ ਵਿਚ ਮਿਲਦੇ ਹਾਂ।


ਗੌਰਤਲਬ ਹੈ ਕਿ ਅਕਾਲੀ ਦਲ ਪਹਿਲਾਂ ਹੀ ਕੁੰਵਰ ਵਿਜੇ ਪ੍ਰਤਾਪ ਦਾ ਖੁੱਲ੍ਹੇ ਤੌਰ ’ਤੇ ਵਿਰੋਧ ਕਰ ਚੁੱਕਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੋਸ਼ ਲਗਾ ਚੁੱਕੇ ਹਨ ਕਿ ਕੁੰਵਰ ਵਿਜੇ ਪ੍ਰਤਾਪ ਦੀ ਜਾਂਚ ਸਿਆਸਤ ਤੋਂ ਪ੍ਰੇਰਤ ਹੈ ਅਤੇ ਉਹ ਅਕਾਲੀ ਦਲ ਨੂੰ ਢਾਹ ਲਗਾਉਣ ਵਾਲੀ ਜਾਂਚ ਕਰ ਰਹੇ ਹਨ, ਜਿਸ ਕਾਰਣ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਸਭ ਕੁੱਝ ਕੀਤਾ ਜਾ ਰਿਹਾ ਹੈ। ਅਕਾਲੀ ਦਲ ਇਹ ਵੀ ਆਖ ਚੁੱਕਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿਆਸੀ ਜ਼ਮੀਨ ਦੀ ਭਾਲ ਵਿਚ ਹੈ, ਜਿਸ ਕਾਰਣ ਉਸ ਵਲੋਂ ਆਪਣੇ ਆਕਾਵਾਂ ਨੂੰ ਖ਼ੁਸ਼ ਕਰਣ ਲਈ ਅਕਾਲੀ ਦਲ ਖ਼ਿਲਾਫ਼ ਜਾਂਚ ਕੀਤੀ ਜਾ ਰਹੀ ਹੈ। ਹੁਣ ਜਦੋਂ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ ਤਾਂ ਅਕਾਲੀ ਦਲ ਵਲੋਂ ਲਗਾਏ ਗਏ ਦੋਸ਼ ਕਿਤੇ ਨਾ ਕਿਤੇ ਸੱਚ ਸਾਬਤ ਹੁੰਦੇ ਨਜ਼ਰ ਆ ਰਹੇ ਹਨ।

Leave a Comment

Your email address will not be published.

You may also like

Skip to toolbar