Latest ਪੰਜਾਬ

SIT ਵਲੋਂ ਪ੍ਰਕਾਸ਼ ਸਿੰਘ ਬਾਦਲ ਕੋੋਲੋਂ ਪੁੱਛਗਿਛ ਮੁਕੰਮਲ, ਪੜ੍ਹੋ ਕੀ ਚੱਲੀ ਗੱਲਬਾਤ

ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਪੁੱਛਗਿੱਛ ਕਰਨ ਲਈ ਐੱਸ.ਆਈ.ਟੀ. ਪੰਜਾਬ ਦੇ ਸਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਪੱਜੀ ਤੇ ਲਗਭਗ ਢਾਈ ਘੰਟੇ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛਗਿਛ ਕੀਤੀ ਗਈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੋਵੇਂ ਆਪਣੇ ਫਲੈਟ ‘ਚ ਮੌਜੂਦ ਹਨ। ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਠੀਕ ਨਹੀਂ ਹੈ,ਜਿਸ ਕਰਕੇ ਚੰਡੀਗੜ੍ਹ ਸਥਿਤ ਰਿਹਾਇਸ਼ ’ਚ ਉਨ੍ਹਾਂ ਕੋਲੋਂ ਸਵਾਲ-ਜਵਾਬ ਪੁੱਛੇ ਗਏ। ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜ ਕੇ 16 ਜੂਨ ਨੂੰ ਪੇਸ਼ ਹੋਣ ਨੂੰ ਕਿਹਾ ਸੀ।

ਇਸ ਮਾਮਲੇ ‘ਚ ਮੁਹਾਲੀ ‘ਚ ਸਾਬਕਾ ਮੁੱਖ ਮੰਤਰੀ ਤੋਂ ਕੁਝ ਅਹਿਮ ਮੁੱਦਿਆਂ ’ਤੇ ਐੱਸ.ਆਈ.ਟੀ. ਨੇ ਪੁੱਛਗਿੱਛ ਕਰਨੀ ਸੀ ਪਰ ਪਿਛਲੇ ਸੋਮਵਾਰ ਅਚਾਨਕ ਸਾਬਕਾ ਮੁੱਖ ਮੰਤਰੀ ਦੀ ਸਿਹਤ ਖ਼ਰਾਬ ਹੋ ਗਈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਦੀ ਖ਼ਰਾਬ ਸਿਹਤ ਸਬੰਧੀ ਬਿਆਨ ਜਾਰੀ ਕੀਤਾ ਗਿਆ ਸੀ ਜਿਸ ਦੀ ਲਿਖਤੀ ਜਾਣਕਾਰੀ ਐੱਸ.ਆਈ.ਟੀ. ਨੂੰ ਵੀ ਦਿੱਤੀ ਗਈ ਸੀ। ਫ਼ਿਰ ਅਕਾਲੀ ਦਲ ਵੱਲੋਂ ਬਿਆਨ ਦਿੱਤਾ ਗਿਆ ਕਿ ਉਹ 22 ਜੂਨ ਨੂੰ ਐੱਸ.ਆਈ.ਟੀ. ਦੇ ਸਾਹਮਣੇ ਸੈਕਟਰ-4 ਸਥਿਤ ਵਿਧਾਇਕ ਆਵਾਸ ‘ਚ ਐੱਸ.ਆਈ.ਟੀ. ਦੇ ਸਵਾਲਾਂ ਦੇ ਜਵਾਬ ਦੇਣਗੇ।

Leave a Comment

Your email address will not be published.

You may also like

Skip to toolbar