Latest ਅਪਰਾਧ ਪੰਜਾਬ

ਸੁਮੇਧ ਸੈਣੀ ਅਤੇ ਹੋਰਾਂ ਦੇ ਨਾਰਕੋ ਟੈਸਟ ਦੀ ਦਰਖ਼ਾਸਤ ‘ਤੇ 6 ਜੁਲਾਈ ਨੂੰ ਸੁਣਵਾਈ

ਬਰਗਾੜੀ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਨਾਲ ਸੰਬੰਧਿਤ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਫ਼ਰੀਦਕੋਟ ਸੈਸ਼ਨ ਕੋਰਟ ‘ਚ ਮੰਗਲਵਾਰ ਨੂੰ ਸੁਣਵਾਈ ਹੋਈ ਪਰ ਸਾਬਕਾ ਡੀਜੀਪੀ ਸੈਣੀ, ਮੁਅੱਤਲ ਆਈਜੀਪੀ ਉਮਰਾਨੰਗਲ ਤੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ  ਪੇਸ਼ ਨਹੀਂ ਹੋਏ। ਤਿੰਨਾਂ ਨਾਮਜ਼ਦ ਅਧਿਕਾਰੀਆਂ ਦੀ ਜਗ੍ਹਾ ਉਨ੍ਹਾਂ ਦੇ ਵਕੀਲਾਂ ਨੇ ਤਰੀਕ ਭੁਗਤੀ ਜਿਸ ਤੋਂ ਬਾਅਦ ਸੁਣਵਾਈ ਲਈ ਨਵੀਂ ਤਰੀਕ 6 ਜੁਲਾਈ ਦੇ ਦਿੱਤੀ ਗਈ।

ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਫਰੀਦਕੋਟ ਦੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ‘ਚ ਦਰਖ਼ਾਸਤ ਦੇ ਕੇ ਮੰਗ ਕੀਤੀ ਸੀ ਕਿ ਜਾਂਚ ਟੀਮ ਨੂੰ ਇਸ ਮਾਮਲੇ ‘ਚ ਨਾਮਜ਼ਦ ਤਿੰਨਾਂ ਅਧਿਕਾਰੀਆਂ ਦਾ ਨਾਰਕੋ ਟੈਸਟ ਕਰਵਾਉਣ ਦੀ ਆਗਿਆ ਦਿੱਤੀ ਜਾਵੇ। ਐਸਆਈਟੀ ਨੇ ਕਿਹਾ ਸੀ ਕਿ ਉਕਤ ਤਿੰਨੋਂ ਨਾਮਜ਼ਦ ਜਾਂਚ ਵਿਚ ਸੱਚ ਛੁਪਾ ਰਹੇ ਹਨ, ਇਸ ਲਈ ਇਨ੍ਹਾਂ ਦਾ ਨਾਰਕੋ ਜਾਂ ਲਾਈਡਿਟੈਕਟਿਵ ਟੈਸਟ ਕਰਵਾਇਆ ਜਾਣਾ ਲਾਜ਼ਮੀ ਹੈ। ਇਸ ‘ਤੇ ਫਰੀਦਕੋਟ ਦੇ ਡਿਊਟੀ ਮੈਜਿਸਟਰੇਟ ਦੀ ਅਦਾਲਤ ਨੇ ਤਿੰਨਾਂ ਨਾਮਜ਼ਦਾਂ ਨੂੰ 22 ਜੂਨ ਨੂੰ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਨੋਟਿਸ ਕੀਤਾ ਸੀ, ਪਰ ਅੱਜ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਤਿੰਨੋਂ ਨਾਮਜ਼ਦ ਅਦਾਲਤ ‘ਚ ਪੇਸ਼ ਨਹੀਂ ਹੋਏ। ਸਿਰਫ ਉਨ੍ਹਾਂ ਦੇ ਵਕੀਲ ਪੇਸ਼ ਹੋਏ।

Leave a Comment

Your email address will not be published.

You may also like

Skip to toolbar