Latest ਦੇਸ਼

ਸੈਲਾਨੀਆਂ ਲਈ ਹਿਮਾਚਲ ਨੇ ਕੀਤੇ ਵੱਡੇ ਐਲਾਨ, ਪੜ੍ਹੋ ਪੂਰੀ ਖ਼ਬਰ…..

ਹਿਮਾਚਲ ਪ੍ਰਦੇਸ਼ ਅੱਜ ਤੋਂ ਅਨਲੌਕ ਵੱਲ ਵੱਧ ਗਿਆ ਹੈ। ਹਿਮਾਚਲ ਪ੍ਰਦੇਸ਼ ਕੈਬਿਨੇਟ ਦੀ ਬੈਠਕ ਮੰਗਲਵਾਰ ਨੂੰ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ। ਜਿਸ ਵਿੱਚ ਲੋਕਾਂ ਨੂੰ ਬਹੁਤ ਸਾਰੀਆਂ ਛੋਟਾਂ ਦਿੱਤੀਆਂ ਗਈਆਂ ਹਨ ।

ਪਾਸ ਖ਼ਤਮ ਕਰਨ ਤੋਂ ਇਲਾਵਾ ਹੁਣ ਹਿਮਾਚਲ ਪ੍ਰਦੇਸ਼ ਵਿੱਚ ਲਗ਼ਜ਼ਰੀ ਬੱਸਾਂ ਨੂੰ ਵੀ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਦੁਕਾਨਾਂ ਅਤੇ ਰੈਸਟੋਰੈਂਟਸ ਦੇ ਖੁੱਲ੍ਹਣ ਦਾ ਸਮਾਂ ਵੀ ਵਧਾ ਦਿੱਤਾ ਹੈ। 

ਹਿਮਾਚਲ ਪ੍ਰਦੇਸ਼ ਦੇ ਮੰਤਰੀ ਮੰਡਲ ਦੀ ਬੈਠਕ ਵਿੱਚ ਫੈਸਲਾ ਲਿਆ ਗਿਆ ਕਿ ਪਹਿਲੀ ਜੁਲਾਈ ਤੋਂ ਸੂਬੇ ਵਿੱਚ ਆਉਣ ਵਾਲਿਆਂ ਨੂੰ ਪਾਸ ਦੀ ਲੋੜ ਨਹੀਂ ਹੋਵੇਗੀ। ਇਸ ਤੋਂ ਇਲਾਵਾ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਵਾਲੀ ਲਗਜ਼ਰੀ ਬੱਸ ਸੇਵਾ ਨੂੰ ਵੀ ਮੁੜ ਤੋਂ ਬਹਾਲ ਕੀਤਾ ਜਾਵੇਗਾ। ਫਿਲਹਾਲ ਇਨ੍ਹਾਂ ਬੱਸਾਂ ਨੂੰ 50% ਸਵਾਰੀਆਂ ਨਾਲ ਚਲਾਇਆ ਜਾਵੇਗਾ। 

ਮੰਤਰੀ ਮੰਡਲ ਦੀ ਬੈਠਕ ਵਿੱਚ ਦੁਕਾਨਾਂ ਨੂੰ ਸਵੇਰੇ ਨੌਂ ਤੋਂ ਰਾਤ ਅੱਠ ਵਜੇ ਅਤੇ ਰੇਸਤਰਾਂ ਨੂੰ ਰਾਤ ਦੇ 10 ਵਜੇ ਤੱਕ ਖੁੱਲ੍ਹਣ ਦੀ ਆਗਿਆ ਦੇ ਦਿੱਤੀ ਹੈ। ਸੂਬੇ ਵਿੱਚ ਖੁੱਲ੍ਹੇ ਆਕਾਸ਼ ਹੇਠਾਂ 100 ਲੋਕਾਂ ਅਤੇ ਬੰਦ ਦਰਵਾਜ਼ਾ ਯਾਨੀ ਕਿ ਇਨਡੋਰ ਵਿੱਚ 50 ਲੋਕਾਂ ਦੇ ਇਕੱਤਰ ਹੋਣ ਦੀ ਆਗਿਆ ਦੇ ਦਿੱਤੀ ਹੈ।

Leave a Comment

Your email address will not be published.

You may also like

Skip to toolbar