class="bp-nouveau post-template-default single single-post postid-2848 single-format-standard admin-bar no-customize-support wpb-js-composer js-comp-ver-5.7 vc_responsive no-js">
Latest ਪੰਜਾਬ

ਲੋਕਾਂ ਦੇ ਵਿਰੋਧ ਮਗਰੋਂ ਕਾਂਗਰਸੀ ਵਿਧਾਇਕਾਂ ਦਾ ਯੂ-ਟਰਨ, ਵਾਪਸ ਕਰਨਗੇ ਸਰਕਾਰੀ ਨੌਕਰੀ…..

ਕਾਂਗਰਸ ਪਾਰਟੀ ਦੇ ਅੰਦਰੋਂ ਤੇ ਬਾਹਰੋਂ ਲੋਕ ਦਬਾਓ ਬਣਨ ਮਗਰੋਂ ਕਾਦੀਆਂ ਤੋਂ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਆਪਣੇ ਲੜਕੇ ਨੂੰ ਮਿਲੀ ‘ਇੰਸਪੈਕਟਰ’ ਦੀ ਨੌਕਰੀ ਨੂੰ ਛੱਡਣ ਦਾ ਫੈਸਲਾ ਕੀਤਾ ਹੈ। ਉਹ ਅੱਜ ਬਾਕਾਇਦਾ ਇਸ ਦਾ ਐਲਾਨ ਕਰ ਕਰਕੇ ਆਪਣਾ ਪੱਖ ਜਨਤਾ ਸਾਹਮਣੇ ਰੱਖਣਗੇ। ਬਾਜਵਾ ਦੇ ਇਸ ਫੈਸਲੇ ਦੀ ਪੁਸ਼ਟੀ ਬੁੱਧਵਾਰ ਹੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਰ ਦਿੱਤੀ ਸੀ।

ਲੁਧਿਆਣਾ ਤੋਂ ਵਿਧਾਇਕ ਰਾਕੇਸ਼ ਪਾਂਡੇ ਦੇ ਪਰਿਵਾਰ ਵੱਲੋਂ ਵੀ ਛੇਤੀ ਅਜਿਹਾ ਕਦਮ ਚੁੱਕਿਆ ਜਾ ਸਕਦਾ ਹੈ। ਪੰਜਾਬ ਵਿੱਚ ਵਿਰੋਧੀ ਧਿਰਾਂ ਤੇ ਆਮ ਲੋਕਾਂ ਵੱਲੋਂ ਵੱਡੇ ਵਿਰੋਧ ਮਗਰੋਂ ਵਿਧਾਇਕ ਇਹ ਫੈਸਲਾ ਕਰਨ ਲਈ ਮਜਬੂਰ ਹੋਏ ਹਨ। ਇਹ ਮਾਮਲਾ ਹਾਈਕਮਾਨ ਤੱਕ ਵੀ ਪੁੱਜ ਗਿਆ ਸੀ ਜਿਸ ਕਰਕੇ ਪੰਜਾਬ ਕਾਂਗਰਸ ਦੇ ਅਕਸ ਨੂੰ ਵੱਡੀ ਢਾਅ ਲੱਗੀ ਹੈ।

ਮੰਨਿਆ ਜਾ ਰਿਹਾ ਹੈ ਕਿ ਭਾਵੇਂ ਵਿਧਾਇਕਾਂ ਵੱਲੋਂ ਇਹ ਨੌਕਰੀਆਂ ਵਾਪਸ ਕਰ ਦਿੱਤੀਆਂ ਜਾਣ, ਪਰ ਪਾਰਟੀ ਦੇ ਅਕਸ ਨੂੰ ਲੱਗੀ ਢਾਹ ਦੀ ਭਰਪਾਈ ਕਰਨੀ ਔਖੀ ਹੋਵੇਗੀ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਤਰਸ ਦੇ ਅਧਾਰ ‘ਤੇ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਦੇ ਪੁੱਤਰ ਅਰਜੁਨ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਪੁਲਿਸ ’ਚ ਇੰਸਪੈਕਟਰ ਤੇ ਲੁਧਿਆਣਾ ਤੋਂ ਵਿਧਾਇਕ ਰਾਕੇਸ਼ ਪਾਂਡੇ ਦੇ ਬੇਟੇ ਨੂੰ ਤਹਿਸੀਲਦਾਰ ਦੀ ਨੌਕਰੀ ਦਿੱਤੀ ਗਈ ਸੀ।

ਲੋਕਾਂ ਦਾ ਕਹਿਣਾ ਹੈ ਕਿ ਮਰਹੂਮ ਸਤਨਾਮ ਸਿੰਘ ਬਾਜਵਾ ਦੇ ਨਾਲ ਜਿਹੜੇ 8 ਵਿਅਕਤੀ ਮਾਰੇ ਗਏ ਸਨ, ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਸਰਕਾਰੀ ਨੌਕਰੀ ਦੇਣੀ ਚਾਹੀਦੀ ਸੀ। ਉਨ੍ਹਾਂ ਵਿੱਚੋਂ ਕੁਝ ਨੂੰ ਮਹਿਜ਼ 1500 ਰੁਪਏ ਦੀ ਪੈਨਸ਼ਨ ਨਾਲ ਸਬਰ ਕਰਨਾ ਪਿਆ। ਜਦਕਿ ਇਹ ਪਰਿਵਾਰ ਅਰਜੁਨ ਪ੍ਰਤਾਪ ਸਿੰਘ ਬਾਜਵਾ ਦੇ ਮੁਕਾਬਲੇ ਤਰਸ ਦੇ ਆਧਾਰ ’ਤੇ ਨੌਕਰੀ ਲੈਣ ਦੇ ਵੱਧ ਹੱਕਦਾਰ ਹਨ।

Leave a Comment

Your email address will not be published.

You may also like

Skip to toolbar