ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਧਾ ਲਗਾਤਾਰ ਜਾਰੀ ਹੈ। ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਭਾਰੀ ਵਾਧਾ ਹੋਇਆ ਹੈ। ਦਿੱਲੀ ਵਿਚ ਪੈਟਰੋਲ ਅਤੇ ਡੀਜ਼ਲ ਦੋਵਾਂ ਵਿਚ 35 ਤੋਂ 35 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਵਾਧੇ ਤੋਂ ਬਾਅਦ ਸ਼ਨੀਵਾਰ ਨੂੰ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 98.11 ਰੁਪਏ ਪ੍ਰਤੀ ਲੀਟਰ ਹੋ ਗਈ, ਜਦਕਿ ਡੀਜ਼ਲ ਵੀ 88.65 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਇਧਰ, ਇਸ ਵਾਧੇ ਤੋਂ ਬਾਅਦ ਪੰਜਾਬ ਵਿਚ ਪੈਟਰੋਲ 100 ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਅੱਜ ਪਟਾਨਕੋਟ ਵਿਚ ਪੈਟਰੋਲ ਦੀ ਕੀਮਤ 100.20 ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 91 ਰੁਪਏ ਨੂੰ ਪਾਰ ਕਰ ਗਈ ਹੈ। ਹੋਰ ਵੀ ਕਈ ਸ਼ਹਿਰ ਵਿਚ ਪੈਟਰੋਲ 100 ਰੁਪਏ ਦੇ ਨੇੜੇ ਪਹੁੰਚ ਗਿਆ ਹੈ।
ਮੁੰਬਈ ਵਿਚ 29 ਮਈ ਨੂੰ ਸ਼ਨੀਵਾਰ ਪਹਿਲੀ ਵਾਰ ਪੈਟਰੋਲ ਦੀਆਂ ਕੀਮਤਾਂ 100 ਰੁਪਏ ਨੂੰ ਪਾਰ ਕਰ ਗਈਆਂ ਸੀ, ਉੱਥੇ ਹੁਣ ਪੈਟਰੋਲ 104.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 96.16 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਹ ਕੀਮਤ ਮਹਾਂਨਗਰਾਂ ਵਿੱਚ ਸਭ ਤੋਂ ਵੱਧ ਹਨ।ਚੇਨਈ ਵਿਚ ਪੈਟਰੋਲ ਹੁਣ 99.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 93.22 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਉਪਲਬਧ ਹੈ। ਇਸ ਦੇ ਨਾਲ ਹੀ ਕੋਲਕਾਤਾ ‘ਚ ਪੈਟਰੋਲ 97.99 ਰੁਪਏ ਅਤੇ ਡੀਜ਼ਲ 91.49 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।