ਗੰਦੀ ਰਾਜਨੀਤੀ ਕਰਨ ਵਾਲੇ ਨੇਤਾਵਾਂ ਦਾ ਨਾਂ ਲੈ ਕੇ ਸਿਰਫ਼ ਚੁਪਚਾਪ ਝਾੜੂ ਨਾਲ ਪੰਜਾਬ ਦੀ ਗੰਦਗੀ ਸਾਫ਼ ਕਰਨ ਦੀ ‘ਆਪ’ ਵਰਕਰਾਂ ਨੂੰ ਅਪੀਲ ਕਰਦੇ ਹੋਏ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਅਕਾਲੀ ਦਲ ਅਤੇ ਕਾਂਗਰਸ ’ਤੇ ਨਿਸ਼ਾਨਾ ਸਾਧਿਆ ਹੈ। ਅੰਮ੍ਰਿਤਸਰ ਦੇ ਪਾਰਟੀ ਦਫ਼ਤਰ ’ਚ ਉਨ੍ਹਾਂ ਦੇ ਸਨਮਾਨ ’ਚ ਇਕ ਸਮਾਰੋਹ ਰੱਖਿਆ ਗਿਆ, ਜਿਸ ’ਚ ਵੱਡੀ ਗਿਣਤੀ ’ਚ ‘ਆਪ’ ਵਰਕਰ ਅਤੇ ਅਹੁਦੇਦਾਰ ਸ਼ਾਮਲ ਹੋਏ ।
ਇਸ ਮੌਕੇ ਕੁੰਵਰ ਵਿਜੈ ਪ੍ਰਤਾਪ ਸਿੰਘ ਜ਼ਿਲ੍ਹੇ ’ਚ ਬਣੇ ਐਲੀਵੇਟਿਡ ਰੋਡ ਅਤੇ ਬੀ. ਆਰ. ਟੀ ਸੀ. ਪ੍ਰਾਜੈਕਟਾਂ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਸ ਤੋਂ ਆਮ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ। ਸ਼੍ਰੋਅਦ ਅਤੇ ਕਾਂਗਰਸੀ ਇਸ ਪ੍ਰਾਜੈਕਟਾਂ ਦੁਆਰਾ ਆਪਣੀ ਜੇਬਾਂ ਭਰਨ ਤੋਂ ਬਾਜ ਨਹੀਂ ਆਏ । ਉਨ੍ਹਾਂ ਮੁੱਖ ਤੌਰ ’ਤੇ ਸ਼ਿਅਦ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਆਪਣੇ ਕਾਰਜਕਾਲ ’ਚ ਪੰਜਾਬ ਨੂੰ ਲੁੱਟਿਆ ਅਤੇ ਪੰਜਾਬ ਤੋਂ ਬਾਹਰ ਅਤੇ ਵਿਦੇਸ਼ਾਂ ’ਚ ਆਪਣੀਆਂ ਜਾਇਦਾਦਾਂ ਬਣਾਈਆਂ। ਉਨ੍ਹਾਂ ਕਾਂਗਰਸ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਦੇ ਦੁਆਰਾ 5 ਕਿਲੋ ਆਟੇ ਸਮੇਤ ਤੋਂ 2 ਹਜ਼ਾਰ ਤੋਂ 5 ਹਜ਼ਾਰ ਦੀ ਰਾਜਨੀਤੀ ਕਰਕੇ ਲੋਕਾਂ ਦਾ ਵਿਸ਼ਵਾਸ ਜਿੱਤਣ ਦੀ ਘਟੀਆ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਸਫ਼ਲ ਨਹੀਂ ਹੋਵੇਗਾ।
ਉਨ੍ਹਾਂ ਕਿਹਾ ਕਿ ਉਹ ਵਚਨ ਨਹੀਂ ਦਾਅਵਾ ਕਰਦੇ ਹੈ ਕਿ ‘ਆਪ’ ਸਰਕਾਰ ਆਉਣ ’ਤੇ ਵਿਦਿਆਰਥੀਆਂ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ’ਚ ਆਕਸਫੋਰਡ ਪੱਧਰ ਦੀ ਸਿੱਖਿਆ ਦੇ ਬਾਅਦ ਨੌਕਰੀ ਮਿਲੇਗੀ ਅਤੇ ਵਧੀਆ ਸਿਹਤ ਸਹੂਲਤਾਂ ਮਿਲਣਗੀਂਆਂ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਵਰਗਾ ਸ਼ਾਸਨ ਹੋਵੇਗਾ।