Latest ਪੰਜਾਬ

ਕੇਜਰੀਵਾਲ ਨੂੰ ਮੀਟਿੰਗ ਲਈ ਮੰਜ਼ੂਰੀ ਨਾ ਦੇਣ ‘ਤੇ ਕੈਪਟਨ ਦਾ ਆਇਆ ਵੱਡਾ ਬਿਆਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਸਾਰੀਆਂ ਖ਼ਬਰਾਂ ਨੂੰ ਸਿਰੇ ਤੋਂ ਨਕਾਰਿਆ ਗਿਆ ਹੈ, ਜਿਨ੍ਹਾਂ ‘ਚ ਇਹ ਕਿਹਾ ਜਾ ਰਿਹਾ ਸੀ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਚੰਡੀਗੜ੍ਹ ਵਿਖੇ ਪੰਜਾਬ ਭਵਨ ‘ਚ ਪ੍ਰੈੱਸ ਕਾਨਫਰੰਸ ਕਰਨ ਦੀ ਮਨਜ਼ੂਰੀ ਪੰਜਾਬ ਮੁੱਖ ਮੰਤਰੀ ਦਫ਼ਤਰ ਵੱਲੋਂ ਨਹੀਂ ਦਿੱਤੀ ਗਈ।ਇਸ ਬਾਰੇ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਇਹ ਪੂਰੀ ਤਰ੍ਹਾਂ ਸੱਚ ਨਹੀਂ ਹੈ। ਜੇਕਰ ਅਸੀਂ ਕੁੱਝ ਦਿਨ ਪਹਿਲਾਂ ਕੇਜਰੀਵਾਲ ਨੂੰ ਰੈਲੀ ਕਰਨ ਦੀ ਇਜਾਜ਼ਤ ਦੇ ਸਕਦੇ ਹਾਂ ਤਾਂ ਫਿਰ ਅਸੀਂ ਉਨ੍ਹਾਂ ਨੂੰ ਪ੍ਰੈੱਸ ਕਾਨਫਰੰਸ ਕਰਨ ਤੋਂ ਕਿਉਂ ਰੋਕਾਂਗੇ।

ਕੈਪਟਨ ਨੇ ਕਿਹਾ ਕਿ ਜੇਕਰ ਕੇਜਰੀਵਾਲ ਚਾਹੁੰਦੇ ਹਨ ਤਾਂ ਮੈਨੂੰ ਉਨ੍ਹਾਂ ਲਈ ਦੁਪਿਹਰ ਦੇ ਖਾਣੇ ਦਾ ਪ੍ਰਬੰਧ ਕਰਨ ‘ਚ ਖ਼ੁਸ਼ੀ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ ਡਰਾਮਾ ਕਰਨਾ ਚਾਹੁੰਦੀ ਹੈ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ 29 ਤਾਰੀਖ਼ ਨੂੰ ਚੰਡੀਗੜ੍ਹ ਆ ਰਹੇ ਹਨ।

ਇੱਥੇ ਉਨ੍ਹਾਂ ਦਾ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨ ਦਾ ਪ੍ਰੋਗਰਾਮ ਹੈ ਪਰ ਇਸ ਦੌਰਾਨ ਖ਼ਬਰਾਂ ਆ ਰਹੀਆਂ ਸਨ ਕਿ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵੱਲੋਂ ਉਨ੍ਹਾਂ ਨੂੰ ਪ੍ਰੈੱਸ ਕਾਨਫਰੰਸ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ, ਜਿਸ ਤੋਂ ਬਾਅਦ ਕੈਪਟਨ ਵੱਲੋਂ ਇਨ੍ਹਾਂ ਸਾਰੀਆਂ ਖ਼ਬਰਾਂ ਦਾ ਖੰਡਨ ਕੀਤਾ ਗਿਆ ਹੈ।

Leave a Comment

Your email address will not be published.

You may also like

Skip to toolbar