ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ਵਿਖੇ ਹੋਈ ਵਾਪਰੀ ਘਟਨਾ ਦੇ ਸਬੰਧੀ ਇਸ ਵੇਲੇ ਦੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਦਿੱਲੀ ਦੀ ਇੱਕ ਅਦਾਲਤ ਨੇ ਗਣਤੰਤਰ ਦਿਵਸ ਵਾਲੇ ਦਿਨ ਲਾਲ ਕਿਲ੍ਹੇ ਵਿਖੇ ਵਾਪਰੀ ਘਟਨਾ ਦੇ ਨਾਲ ਸਬੰਧਿਤ ਇੱਕ ਕੇਸ ਵਿੱਚ ਅਦਾਕਾਰ ਦੀਪ ਸਿੱਧੂ ਅਤੇ ਹੋਰਾਂ ਨੂੰ ਤਾਜ਼ਾ ਸੰਮਨ ਜਾਰੀ ਕੀਤੇ ਹਨ।
ਗਣਤੰਤਰ ਦਿਵਸ ‘ਤੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਹੋਏ ਹੰਗਾਮੇ ਨਾਲ ਜੁੜੇ ਇੱਕ ਮਾਮਲੇ ‘ਚ ਦਿੱਲੀ ਦੀ ਇੱਕ ਅਦਾਲਤ ਨੇ ਦੀਪ ਸਿੱਧੂ ਅਤੇ ਹੋਰਾਂ ਖਿਲਾਫ ਤਾਜ਼ਾ ਸੰਮਨ ਜਾਰੀ ਕੀਤਾ ਹੈ। ਦੀਪ ਸਿੱਧੂ ‘ਤੇ ਹੰਗਾਮੇ ਦਾ ਮੁੱਖ ਸਾਜ਼ਿਸ਼ਕਰਤਾ ਹੋਣ ਦਾ ਇਲਜ਼ਾਮ ਹੈ। ਪੁਲਿਸ ਨੇ ਸਿੱਧੂ ਉੱਤੇ ਲਾਲ ਕਿਲ੍ਹੇ ਵਿੱਚ ਹਫੜਾ-ਦਫੜੀ ਮਚਾਉਣ ਦਾ ਵੀ ਦੋਸ਼ ਲਾਇਆ ਸੀ। ਇਸ ਦੇ ਨਾਲ ਹੀ ਸਿੱਧੂ ਨੂੰ ਦੰਗਾ, ਕਤਲ ਦੀ ਕੋਸ਼ਿਸ਼, ਅਪਰਾਧਿਕ ਸਾਜਿਸ਼, ਡਕੈਤੀ, ਕਤਲੇਆਮ ਦੇ ਸਮੇਤ ਉਸਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਕਈ ਹੋਰ ਧਾਰਾਵਾਂ ਤਹਿਤ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿੱਧੂ ਨੂੰ 9 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਹ ਦੋ ਮਹੀਨਿਆਂ ਤੋਂ ਵੱਧ ਸਮੇਂ ਲਈ ਜੇਲ੍ਹ ਵਿੱਚ ਰਿਹਾ ਅਤੇ 17 ਅਪ੍ਰੈਲ ਨੂੰ ਜ਼ਮਾਨਤ ‘ਤੇ ਰਿਹਾ ਹੋਇਆ ਸੀ।