ਇੱਕ ਪਾਸੇ ਜਿੱਥੇ ਨਵਜੋਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ, ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਨੂੰ ‘ਲੰਚ ਡਿਪਲੋਮੇਸੀ’ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਨੇ ਨਵਜੋਤ ਸਿੰਘ ਸਿੱਧੂ ਨਾਲ ਚੱਲ ਰਹੀ ਤਕਰਾਰ ਦੇ ਵਿਚਕਾਰ ਵੀਰਵਾਰ ਨੂੰ ਦੁਪਹਿਰ ਦੇ ਖਾਣੇ ਲਈ ਸ਼ਹਿਰੀ ਖੇਤਰਾਂ ਦੇ ਕੁਝ ਕਾਂਗਰਸੀ ਨੇਤਾਵਾਂ ਨੂੰ ਬੁਲਾਇਆ ਹੈ। ਇਸ ‘ਚ ਸਭ ਤੋਂ ਖਾਸ ਹੈ ਕਿ ਉਨ੍ਹਾਂ ਨੇ ਕਾਂਗਰਸ ਦੇ ਨੇਤਾ ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖਦੀ ਜੋ ਅਕਾਲੀ ਦਲ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਹਸਪਤਾਲ ਵਿਚ ਦਾਖਲ ਹੋ ਗਏ ਸੀ, ਨੂੰ ਵੀ ਇਸ ਦਾਵਤ ‘ਤੇ ਬੁਲਾਇਆ ਹੈ। ਮੁੱਖ ਮੰਤਰੀ ਅਮਰਿੰਦਰ ਨੇ ਕੁਝ ਪੁਰਾਣੇ ਨੇਤਾਵਾਂ ਨੂੰ ਦੁਪਹਿਰ ਦੇ ਖਾਣੇ ਤੇ ਆਉਣ ਲਈ ਫੋਨ ਕੀਤਾ ਹੈ।
ਦਿੱਲੀ ਵਿੱਚ ਨਵਜੋਤ ਸਿੰਘ ਸਿੱਧੂ ਹਾਈ ਕਮਾਨ ਨੂੰ ਮਿਲ ਕੇ ਆਪਣੇ ‘ਗਣਿਤ’ ਨੂੰ ਸੁਧਾਰਨ ਵਿੱਚ ਲੱਗੇ ਹੋਏ ਹਨ। ਉਹ ਬੁੱਧਵਾਰ ਨੂੰ ਦਿਨ ਪਹਿਲਾਂ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਮਿਲੇ ਅਤੇ ਫਿਰ ਸ਼ਾਮ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਸਿੱਧੂ ਮੰਗਲਵਾਰ ਨੂੰ ਹੀ ਦਿੱਲੀ ਆਏ ਸੀ ਪਰ ਉਹ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਬੁੱਧਵਾਰ ਨੂੰ ਮਿਲੇ।
ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਦੀ ਰਿਹਾਇਸ਼ ਤੇ ਪ੍ਰਿਅੰਕਾ ਗਾਂਧੀ ਵੀ ਉਨ੍ਹਾਂ ਦੀ ਮੁਲਾਕਾਤ ਦੌਰਾਨ ਮੌਜੂਦ ਸੀ। ਦਿਨ ਵੇਲੇ ਪ੍ਰਿਯੰਕਾ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਨੇ ਸ਼ਾਮ ਰਾਹੁਲ ਗਾਂਧੀ ਨਾਲ 12 ਤੁਗਲਕ ਲੇਨ ਨਿਵਾਸ ‘ਤੇ ਜਾ ਕੇ ਮੁਲਾਕਾਤ ਕੀਤੀ।