ਪੰਜਾਬ

ਪੰਜਾਬ ‘ਚ ਲੱਗ ਰਹੇ ਬਿਜਲੀ ਕੱਟਾਂ ਖਿਲਾਫ ਅਕਾਲੀ ਦਲ ਦਾ ਵੱਡਾ ਐਲਾਨ…

ਪੰਜਾਬ ‘ਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁੱਕਰਵਾਰ ਨੂੰ ਸੂਬੇ ਦੇ ਬਿਜਲੀ ਘਰਾਂ ਅੱਗੇ ਧਰਨੇ ਦਿੱਤੇ ਜਾਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਿਜਲੀ ਨੂੰ ਲੈ ਕੇ ਇਸ ਸਮੇਂ ਪੰਜਾਬ ਦੀ ਜਨਤਾ ਤ੍ਰਾਹ-ਤ੍ਰਾਹ ਕਰ ਰਹੀ ਹੈ।ਝੋਨੇ ਲਈ ਕਿਸਾਨਾਂ ਨੂੰ ਪੂਰੀ ਬਿਜਲੀ ਨਹੀਂ ਮਿਲ ਰਹੀ।

ਲੰਬੇ ਬਿਜਲੀ ਕੱਟਾਂ ਕਾਰਨ ਆਮ ਲੋਕ ਵੀ ਸੜਕਾਂ ‘ਤੇ ਧਰਨੇ ਦੇਣ ਲਈ ਮਜ਼ਬੂਰ ਹੋ ਗਏ ਹਨ। ਦਲਜੀਤ ਚੀਮਾ ਨੇ ਕਿਹਾ ਕਿ ਹਸਪਤਾਲਾਂ ‘ਚ ਬਿਜਲੀ ਕੱਟਾਂ ਕਾਰਨ ਮਰੀਜ਼ ਤੜਫ ਰਹੇ ਹਨ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਵਿਧਾਇਕਾਂ ਨਾਲ ਸ਼ਾਹੀ ਲੰਚ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਕੈਪਟਨ ਦੀ ਬਾਕੀ ਟੀਮ ਦਿੱਲੀ ਵਿਖੇ ਦੂਜੀਆਂ ਪਾਰਟੀਆਂ ਖ਼ਿਲਾਫ਼ ਸਾਜ਼ਿਸ਼ਾਂ ਘੜਨ ‘ਚ ਲੱਗੀ ਹੋਈ ਹੈ।

ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਨੂੰ ਇਨ੍ਹਾਂ ਸਭ ਦੇ ਖ਼ਿਲਾਫ਼ ਅਕਾਲੀ ਦਲ ਵੱਲੋਂ ਬਿਜਲੀ ਬੋਰਡ ਦਫ਼ਤਰਾਂ ਸਾਹਮਣੇ ਰੋਸ ਮੁਜ਼ਾਹਰੇ ਕੀਤੇ ਜਾਣਗੇ ਤਾਂ ਜੋ ਲੋਕਾਂ ਦੀ ਆਵਾਜ਼ ਨੂੰ ਸਰਕਾਰ ਦੇ ਬੋਲੇ ਕੰਨਾਂ ਤੱਕ ਪਹੁੰਚਾਇਆ ਜਾ ਸਕੇ।

Leave a Comment

Your email address will not be published.

You may also like

Skip to toolbar