ਬਿਆਸ: ਬੀਤੇ ਕੱਲ੍ਹ ਦਰਿਆ ਬਿਆਸ ਕੰਢੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਮੇਤ ਹੋਰਨਾਂ ਅਕਾਲੀ ਆਗੂਆਂ ਨਾਲ ਕੀਤੀ ਰੇਡ ਦੇ ਮਾਮਲੇ ਵਿੱਚ ਨਵਾਂ ਮੋੜ ਸਾਹਮਣੇ ਆਇਆ ਹੈ ।
ਜਿੱਸ ਵਿੱਚ ਬੀਤੇ ਕੱਲ੍ਹ ਮਾਈ ਨਿੰਘ ਸਾਈਟ ਦੇ ਠੇਕੇਦਾਰਾਂ ਵੱਲੋਂ ਡੀਜੀਪੀ ਪੰਜਾਬ ਨੂੰ ਦਿੱਤੀ ਸ਼ਿਕਾਇਤ ਵਿੱਚ ਸਾਈਟ ਨੂੰ ਮਨਜੂਰ ਸ਼ੁਦਾ ਦਾ ਹਵਾਲਾ ਦਿੰਦਿਆਂ ਉਕਤ ਆਗੂਆਂ ਖ਼ਿਲਾਫ਼ ਸ਼ਿਕਾਇਤ ਦੇ ਆਧਾਰ ਤੇ ਥਾਣਾ ਬਿਆਸ ਦੀ ਪੁਲਸ ਵਲੋਂ ਮਾਮਲਾ ਦਰਜ ਕੀਤੇ ਜਾਣ ਦੀ ਖਬਰ ਹੈ।
ਥਾਣਾ ਬਿਆਸ ਦੀ ਪੁਲਸ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰਸਾ ਸਿੰਘ ਵਲਟੋਹਾ, ਵਿਧਾਇਕ ਅਮਰਪਾਲ ਬੋਨੀ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।