ਦਿੱਲੀ ਵਿੱਚ ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਨਾਲ ਮੁਲਾਕਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਕਾਫੀ ਹਲਚਲ ਸੀ ।ਜਿਸ ਤੋਂ ਹਰ ਕੋਈ ਆਪਣੇ ਆਪਣੇ ਕਿਆਸ ਲਗਾ ਰਿਹਾ ਸੀ ਅਤੇ ਹੁਣ ਇਨ੍ਹਾਂ ਸਭ ‘ਤੇ ਇੱਕ ਬਰੇਕ ਲਗਾਉਂਦਿਆ ਖਬਰ ਸਾਹਮਣੇ ਆ ਰਹੀ ਹੈ ਕੀ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਪ੍ਰਧਾਨ ਬਣ ਸਕਦੇ ਹਨ।ਜਿਸ ਦੇ ਨਾਲ ਹੀ ਪੰਜਾਬ ਵਿੱਚ ਇੱਕ ਵੱਖਰੀ ਰਾਜਨੀਤੀ ਦੀ ਲਹਿਰ ਸ਼ੁਰੂ ਹੋਵੇਗੀ।
ਚਰਚਾ ਹੈ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਜਾਂ ਫਿਰ ਉੱਪ ਮੁੱਖ ਮੰਤਰੀ ਨਿਯੁਕਤ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਬੇਸ਼ੱਕ ਇਸ ਦੀ ਪੁਸ਼ਟੀ ਨਹੀਂ ਹੋਈ ਪਰ ਇਸ ਬਾਰੇ ਰਾਹੁਲ ਗਾਂਧੀ ਜਲਦ ਹੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਕੇ ਐਲਾਨ ਕਰ ਸਕਦੇ ਹਨ।
ਸੂਤਰਾਂ ਮੁਤਾਬਕ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਾਰਟੀ ਅੰਦਰ ਚੱਲ ਰਹੀ ਧੜੇਬੰਦੀ ਤੇ ਗੁੱਟਬਾਜ਼ੀ ਦੇ ਨਾਲ–ਨਾਲ ਨਾਰਾਜ਼ਗੀ ਖ਼ਤਮ ਕਰਨ ਲਈ ਇਹ ਫ਼ਾਰਮੂਲਾ ਲਾਗੂ ਹੋਣ ਦੇ ਆਸਾਰ ਬਣਦੇ ਜਾ ਰਹੇ ਹਨ। ਨਵਜੋਤ ਸਿੱਧੂ ਨੂੰ ਕਾਂਗਰਸ ਦੀ ਪੰਜਾਬ ਇਕਾਈ ਦਾ ਪ੍ਰਧਾਨ ਬਣਾਉਣ ਦਾ ਵਿਚਾਰ ਅਸਲ ਵਿੱਚ ਪ੍ਰਿਅੰਕਾ ਗਾਂਧੀ ਵਾਡਰਾ ਦਾ ਹੈ ਤੇ ਹਾਲੇ ਇਸ ਪ੍ਰਸਤਾਵ ਨੂੰ ਰਾਹੁਲ ਗਾਂਧੀ ਦੀ ਪ੍ਰਵਾਨਗੀ ਮਿਲਣੀ ਬਾਕੀ ਹੈ। ਜੇ ਇਹ ਫ਼ਾਰਮੂਲਾ ਲਾਗੂ ਹੁੰਦਾ ਹੈ, ਤਾਂ ਇਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੈਂਪ ਲਈ ਕੋਈ ਬਹੁਤੀ ਵਧੀਆ ਖ਼ਬਰ ਨਹੀਂ ਕਿਉਂਕਿ ਇਹ ਤਾਕਤਵਰ ਧੜਾ ਨਵਜੋਤ ਸਿੱਧੂ ਨੂੰ ਸੂਬਾ ਕਾਂਗਰਸ ਦਾ ਪ੍ਰਧਾਨ ਬਣਾਉਣ ਦਾ ਸ਼ੁਰੂ ਤੋਂ ਹੀ ਵਿਰੋਧ ਕਰਦਾ ਆ ਰਿਹਾ ਹੈ।