ਪੰਜਾਬ

ਲੰਬੇ ਸਮੇਂ ਤੋਂ ਟਾਵਰ ‘ਤੇ ਚੜ੍ਹੇ ਬੇਰੁਜਗਾਰ ਅਧਿਆਪਕ ਸੁਰਿੰਦਰਪਾਲ ਨੇ ਖਤਮ ਕੀਤੀ ਭੁੱਖ ਹੜਤਾਲ

ਪਟਿਆਲਾ ‘ਚ ਲੰਬੇ ਸਮੇਂ ਤੋਂ ਟਾਵਰ ‘ਤੇ ਚੜ੍ਹੇ ਅਤੇ ਭੁੱਖ-ਹੜਤਾਲ ‘ਤੇ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਆਗੂ ਸੁਰਿੰਦਰਪਾਲ ਸਿੰਘ ਵੱਲੋਂ ਆਪਣੀ ਭੁੱਖ-ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਸੁਰਿੰਦਰਪਾਲ ਨੇ ਸ਼ੁੱਕਰਵਾਰ ਸਵੇਰੇ ਆਪਣੀ ਭੁੱਖ-ਹੜਤਾਲ ਖ਼ਤਮ ਕੀਤੀ। ਸੁਰਿੰਦਰਪਾਲ ਨੂੰ ਸਵੇਰੇ ਕਰੀਬ 6 ਵਜੇ ਜੂਸ ਪਿਲਾ ਕੇ ਉਨ੍ਹਾਂ ਦਾ ਮਰਨ ਵਰਤ ਖ਼ਤਮ ਕਰਵਾਇਆ ਗਿਆ।

ਦੱਸਣਯੋਗ ਹੈ ਕਿ ਈ. ਟੀ. ਟੀ. ਅਧਿਆਪਕ ਯੂਨੀਅਨ ਆਗੂਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ‘ਚ ਸਹਿਮਤੀ ਬਣ ਗਈ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਬੇਰੁਜ਼ਗਾਰਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਕਾਰ ਲੰਬੀ ਵਿਚਾਰ-ਚਰਚਾ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਅੱਜ ਦੁਪਹਿਰ ਨੂੰ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਕੈਪਟਨ ਸੰਦੀਪ ਸੰਧੂ ਨਾਲ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੀਟਿੰਗ ਦੇ ਮਿਲੇ ਭਰੋਸੇ ਤੋਂ ਸਹਿਮਤ ਹੁੰਦਿਆਂ ਹੀ ਸੁਰਿੰਦਰਪਾਲ ਸਿੰਘ ਗੁਰਦਾਸਪੁਰ ਨੇ ਆਪਣਾ ਮਰਨ ਵਰਤ ਖ਼ਤਮ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਸੁਰਿੰਦਰਪਾਲ ਸਿੰਘ ਪਿਛਲੇ ਲੰਬੇ ਸਮੇਂ ਤੋਂ ਟਾਵਰ ‘ਤੇ ਡਟੇ ਹੋਏ ਸਨ। ਮਰਨ ਵਰਤ ਕਾਰਨ ਉਨ੍ਹਾਂ ਦੀ ਹਾਲਤ ਵੀ ਗੰਭੀਰ ਹੋ ਰਹੀ ਸੀ। ਹਾਲਾਤ ਇਹ ਬਣ ਗਏ ਸਨ ਕਿ ਕਿਸੇ ਵੀ ਵੇਲੇ ਕੋਈ ਵੀ ਦੁਰਘਟਨਾ ਵਾਪਰ ਸਕਦੀ ਸੀ।

Leave a Comment

Your email address will not be published.

You may also like

Skip to toolbar