ਪੰਜਾਬ ਵਿੱਚ ਜਾਰੀ ਬਿਜਲੀ ਸੰਕਟ ਦੌਰਾਨ ਅੱਜ ਆਮ ਆਦਮੀ ਪਾਰਟੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰੇਗੀ।ਆਪ ਦੇ ਸਾਂਸਦ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਵਿਚ ਇਹ ਧਰਨਾ ਪ੍ਰਦਰਸ਼ਨ ਕੀਤਾ ਜਾਏਗਾ।
ਆਪ ਵੱਲੋਂ ਕੀਤੇ ਗਏ ਇਸ ਐਲਾਨ ਮਗਰੋਂ ਪੰਜਾਬ ਪੁਲਿਸ ਚੌਕਸ ਹੋ ਗਈ ਹੈ ਅਤੇ ਵੱਡੀ ਗਿਣਤੀ ਵਿੱਚ ਫਾਰਮ ਹਾਊਸ ਨੇੜੇ ਪੁਲਿਸ ਬਲ ਤਾਇਨਾਤ ਕਰ ਦਿੱਤਾ ਹੈ।ਹੁਣ ਵੇਖਣਾ ਹੋਏਗਾ ਕਿ ਆਪ ਵਰਕਰ ਕਿੰਨੇ ਅੱਗੇ ਤੱਕ ਪ੍ਰਦਰਸ਼ਨ ਕਰਨ ਲਈ ਪਹੁੰਚਦੇ ਹਨ।