class="post-template-default single single-post postid-3132 single-format-standard wpb-js-composer js-comp-ver-6.11.0 vc_responsive">

Latest ਪੰਜਾਬ

ਭਗਵੰਤ ਮਾਨ ਨੇ ਘੇਰੀ ਕੈਪਟਨ ਸਰਕਾਰ, ਬਿਜਲੀ ਮੁੱਦੇ ਤੇ ਲਗਾਏ ਰਗੜੇ…..

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਸਰਕਾਰ ਬਣਨ ‘ਤੇ ਬਾਦਲਾਂ ਵੱਲੋਂ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਗਏ ਪੰਜਾਬ ਮਾਰੂ ਬਿਜਲੀ ਸਮਝੌਤੇ ਜ਼ਰੂਰ ਰੱਦ ਕੀਤੇ ਜਾਣਗੇ, ਜੇ ਇਹ ਸਮਝੌਤੇ ਰੱਦ ਨਾ ਕੀਤੇ ਅਗਲੇ 25 ਸਾਲਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਸਵਾ 2 ਲੱਖ ਕਰੋੜ ਰੁਪਏ ਇਨਾਂ ਬਿਜਲੀ ਕੰਪਨੀਆਂ ਨੂੰ ਦੇਣੇ ਪੈਣਗੇ। ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਸਮੇਂ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਲਈ ਇੱੱਕ ਕਾਰਗਾਰ ‘ਰੋਡ ਮੈਪ’ ਲੈ ਕੇ ਆਵੇਗੀ ਤਾਂ ਜੋ ਪੰਜਾਬ ਦੇ ਲੋਕ ਆਰਥਿਕ ਤੌਰ ‘ਤੇ ਖੁਸ਼ਹਾਲ ਅਤੇ ਸੱਭਿਆਚਾਰਕ ਪੱਖੋਂ ਅਮੀਰ ਹੋਣ।

ਮਾਨ ਦਾ ਕਹਿਣਾ ਹੈ ਕਿ ਆਕਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਾਂਝੀ ਸਰਕਾਰ ਨੇ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਪੰਜਾਬ ਮਾਰੂ ਸਮਝੌਤੇ ਕੀਤੇ ਸਨ ਅਤੇ ਹੁਣ ਕਾਂਗਰਸੀਆਂ ਦੀ ਸਰਕਾਰ ਨੇ ਇਹ ਮਾੜੇ ਸਮਝੌਤੇ ਲਾਗੂ ਕੀਤੇ ਹੋਏ ਹਨ। ਜਿਸ ਕਾਰਨ ਬਿਨਾਂ ਬਿਜਲੀ ਖ਼ਰੀਦੇ ਹੀ ਪੰਜਾਬ ਦੇ ਖ਼ਜ਼ਾਨੇ ਵਿਚੋਂ 20,000 ਕਰੋੜ ਰੁਪਏ ਪ੍ਰਾਈਵੇਟ ਬਿਜਲੀ ਕੰਪਨੀਆਂ ਨੂੰ ਦਿੱਤੇ ਜਾ ਚੁੱਕੇ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਦੇਸ਼ ਵਿਚੋਂ ਸਭ ਤੋਂ ਮਹਿੰਗੀ ਬਿਜਲੀ ਖ਼ਰੀਦਣੀ ਪੈ ਰਹੀ ਹੈ।

ਉਨ੍ਹਾਂ ਕਿਹਾ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਵੀ ਕਹਿ ਰਹੇ ਨੇ ਕਿ ਇਨਾਂ ਬਿਜਲੀ ਸਮਝੌਤਿਆਂ ਦੀ ਸਮੀਖਿਆ ਕੀਤੀ ਜਾ ਰਹੀ ਹੈ ਕਿਉਂਕਿ 147 ਬਿਜਲੀ ਸਮਝੌਤਿਆਂ ਵਿਚੋਂ 122 ਸਮਝੌਤੇ ਗਲਤ ਸਾਬਤ ਹੋਏ ਹਨ। ਉਨਾਂ ਕਿਹਾ ਪ੍ਰਾਈਵੇਟ ਬਿਜਲੀ ਕੰਪਨੀ ਨੇ ਇੱਕ ਪਾਵਰ ਥਰਮਲ ਪਲਾਂਟ ਲਗਾਉਣ ਲਈ 25,000 ਕਰੋੜ ਦੇ ਕਰੀਬ ਪੈਸੇ ਖ਼ਰਚ ਕੀਤੇ ਸਨ, ਜਦੋਂ ਕਿ ਇਸ ਲਾਗਤ ਤੋਂ ਦੁਗਣੇ ਪੈਸੇ ਕੰਪਨੀ ਨੇ ਪੰਜਾਬ ਦੇ ਖ਼ਜ਼ਾਨੇ ਤੋਂ ਵਸੂਲ ਕੀਤੇ ਹਨ।

Leave a Comment

Your email address will not be published.

You may also like