ਪੰਜਾਬ

ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ ’ਚ ਬਾਰਿਸ਼ ਦੀ ਸਖ਼ਤ ਚੇਤਾਵਨੀ

ਦੇਸ਼ ’ਚ ਸੁਸਤ ਪਈ ਦੱਖਣੀ ਪੱਛਮੀ ਮੌਨਸੂਨ ਦੀ ਰਫ਼ਤਾਰ ਇਕ ਵਾਰ ਫਿਰ ਸਰਗਰਮ ਹੋ ਗਈ ਹੈ ਤੇ ਅਜਿਹੇ ’ਚ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਅੱਠ ਜੁਲਾਈ ਤੋਂ ਬਾਅਦ ਕਈ ਇਲਾਕਿਆਂ ’ਚ ਤੇਜ਼ ਬਾਰਿਸ਼ ਹੋਵੇਗੀ। ਮੌਸਮ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਅਤੇ ਮੰਗਲਵਾਰ ਨੂੰ ਉੱਤਰ ਬਿਹਾਰ ’ਚ ਅਨੇਕ ਥਾਂਵਾਂ ’ਤੇ ਮੀਂਹ ਤੇ ਕੁਝ ਥਾਂਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਦੀ ਮੰਨੀਏ ਤਾਂ ਸੋਮਵਾਰ ਨੂੰ ਦਿੱਲੀ-ਐੱਨਸੀਆਰ, ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ’ਚ ਬਾਰਿਸ਼ ਹੋ ਸਕਦੀ ਹੈ। ਉਥੇ ਹੀ ਛੇ ਜੁਲਾਈ ਭਾਵ ਮੰਗਲਵਾਰ ਲਈ ਉੱਤਰ ਪ੍ਰਦੇਸ਼ ’ਚ ਕੁਝ ਸਥਾਨਾਂ ਅਤੇ ਪੱਛਮੀ ਉੱਤਰ ਪ੍ਰਦੇਸ਼ ’ਚ ਅਲੱਗ-ਅਲੱਗ ਸਥਾਨਾਂ ’ਤੇ ਬਾਰਿਸ਼ ਅਤੇ ਗਰਜ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਸਕਾਈਮੇਟ ਵੈਦਰ ਅਨੁਸਾਰ ਅਗਲੇ 24 ਘੰਟਿਆਂ ਦੌਰਾਨ, ਕੇਰਲ, ਤੱਟੀ ਕਰਨਾਟਕ, ਰਾਇਲ ਸੀਮਾ ਦੇ ਕੁਝ ਹਿੱਸਿਆਂ, ਛੱਤੀਸਗੜ੍ਹ, ਤੇਲੰਗਾਨਾ ਦੇ ਕੁਝ ਹਿੱਸਿਆਂ, ਪੂਰਬੀ-ਉੱਤਰੀ ਪ੍ਰਦੇਸ਼, ਉਪ-ਹਿਮਾਲਿਆ ਪੱਛਮੀ ਬੰਗਾਲ, ਸਿੱਕਮ, ਆਸਾਮ, ਮੇਘਾਲਿਆ, ਅਰੁਣਾਂਚਲ ਪ੍ਰਦੇਸ਼, ਨਾਗਾਲੈਂਡ, ਤਮਿਲਨਾਡੂ, ਕਰਨਾਟਕ ਤੇ ਆਂਧਰਾ ਪ੍ਰਦੇਸ਼ ਦੇ ਉੱਤਰੀ ਤਟ ਦੇ ਕੁਝ ਹਿੱਸਿਆਂ ’ਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।

Leave a Comment

Your email address will not be published.

You may also like

Skip to toolbar