ਸੰਯੁਕਤ ਕਿਸਾਨ ਮੋਰਚਾ ਨੇ ਸੋਮਵਾਰ ਨੂੰ ਲਖਨਊ ‘ਚ ਕਿਸਾਨ ਮਹਾਪੰਚਾਇਤ ਬੁਲਾਈ ਹੈ। ਕਿਸਾਨਾਂ ਨੇ ਕਿਹਾ ਕਿ ਬੇਸ਼ੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ, ਪਰ ਉਹ ਪਹਿਲਾਂ ਤੋਂ ਤੈਅ ਪ੍ਰੋਗਰਾਮ ਮੁਤਾਬਕ ਸੋਮਵਾਰ ਨੂੰ ਲਖਨਊ ‘ਚ ਕਿਸਾਨ ਮਹਾਪੰਚਾਇਤ ਕਰਨਗੇ।
ਦੱਸ ਦਈਏ ਕਿ ਲਖਨਊ ‘ਚ ਕਿਸਾਨ ਮਹਾਪੰਚਾਇਤ ਦੇ ਵੱਡੇ ਅਰਥ ਹਨ ਕਿਉਂਕਿ ਮੁੱਖ ਮੰਤਰੀ ਅਦਿੱਤਿਆਨਾਥ ਯੋਗੀ ਨੇ ਕਿਸਾਨਾਂ ਨੂੰ ਚੁਣੌਤੀ ਦਿੱਤੀ ਸੀ ਕਿ ਲਖਨਊ ਨੂੰ ਦਿੱਲੀ ਨਾ ਸਮਝਿਓ। ਇਸ ਮਗਰੋਂ ਕਿਸਾਨਾਂ ਨੇ ਚੋਣਾਂ ਤੋਂ ਐਨ ਪਹਿਲਾਂ ਯੋਗੀ ਨੂੰ ਆਪਣੀ ਤਾਕਤ ਵਿਖਾਉਣ ਲਈ ਲਖਨਾਊ ਵਿਚ ਮਹਾਪੰਚਾਇਤ ਦਾ ਐਲਾਨ ਕੀਤਾ ਸੀ। ਇਸ ਤਹਿਤ ਹੀ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਸਮੇਤ ਵੱਖ-ਵੱਖ ਮੰਗਾਂ ਲਈ ਸਾਲ ਤੋਂ ਵੱਧ ਸਮੇਂ ਤੋਂ ਅੰਦੋਲਨ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਸੋਮਵਾਰ ਨੂੰ ਲਖਨਊ ਵਿਚ ਕਿਸਾਨ ਮਹਾਪੰਚਾਇਤ ਬੁਲਾਈ ਹੈ। ਇਸ ਵਿਚ ਐਸਕੇਐਮ ਭਵਿੱਖ ਦੀ ਰਣਨੀਤੀ ’ਤੇ ਵਿਚਾਰ ਕਰੇਗੀ।