ਕਾਂਗਰਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਪਾਰਟੀ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ, “ਕਈ ਦਿਨਾਂ ਤੋਂ ਸਾਨੂੰ ਤੁਹਾਡੀ (ਪ੍ਰਨੀਤ ਕੌਰ) ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਬਾਰੇ ਕਾਂਗਰਸੀ ਵਰਕਰਾਂ, ਵਿਧਾਇਕਾਂ, ਪਟਿਆਲਾ ਦੇ ਆਗੂਆਂ ਅਤੇ ਮੀਡੀਆ ਰਾਹੀਂ ਜਾਣਕਾਰੀ ਮਿਲ ਰਹੀ ਹੈ।”
ਨੋਟਿਸ ਵਿੱਚ ਅੱਗੇ ਲਿਖਿਆ ਗਿਆ ਹੈ, “ਇਹ ਜਾਣਕਾਰੀ ਅਜਿਹੇ ਸਮੇਂ ਹਾਸਲ ਹੋਈ ਹੈ ਜਦੋਂ ਤੁਹਾਡੇ ਪਤੀ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਤੋਂ ਅਸਤੀਫਾ ਦੇ ਕੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਹੈ। ਤੁਸੀਂ ਮੀਡੀਆ ਦੇ ਸਾਹਮਣੇ ਆਪਣੇ ਪਤੀ ਦੇ ਪਾਰਟੀ ਨਾਲ ਰਹਿਣ ਦੀ ਗੱਲ ਕਹੀ ਹੈ। ਕਿਰਪਾ ਕਰਕੇ ਅਗਲੇ 7 ਦਿਨਾਂ ਦੇ ਅੰਦਰ ਆਪਣੀ ਸਥਿਤੀ ਸਾਫ਼ ਕਰੋ। ਨਹੀਂ ਤਾਂ ਪਾਰਟੀ ਤੁਹਾਡੇ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਨ ਲਈ ਮਜਬੂਰ ਹੋਵੇਗੀ।