ਖੇਤੀਬਾੜੀ ਦੇਸ਼ ਪੰਜਾਬ

ਖੇਤੀ ਕਾਨੂੰਨ ਰੱਦ ਹੋਣ ਮਗਰੋਂ ਦਿੱਲੀ ਬਾਰਡਰ ‘ਤੇ ਮੁੜ ਇੱਕਠਾ ਹੋਣਾ ਸ਼ੁਰੂ ਹੋਏ ਕਿਸਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਵੀ ਦਿੱਲੀ ਦੀ ਸਰਹੱਦ ‘ਤੇ ਕਿਸਾਨਾਂ ਦੀ ਗਿਣਤੀ ਵਧਦੀ ਜਾ ਰਹੀ ਹੈ। 26 ਨਵੰਬਰ ਨੂੰ ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ ਅਤੇ ਸੰਯੁਕਤ ਕਿਸਾਨ ਮੋਰਚਾ (SKM) ਨੇ ਇੱਕ ਸਾਲ ਪੂਰਾ ਹੋਣ ‘ਤੇ ਕਿਸਾਨਾਂ ਨੂੰ ਸਰਹੱਦ ‘ਤੇ ਪਹੁੰਚਣ ਦਾ ਸੱਦਾ ਦਿੱਤਾ ਹੈ। ਐਸਕੇਐਮ ਦੇ ਸੱਦੇ ‘ਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ‘ਚ ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਦਿੱਲੀ ਵੱਲ ਵਧਣ ਲੱਗੇ ਹਨ।

ਇਸ ਦੇ ਨਾਲ ਹੀ ਬੀਤੇ ਦਿਨੀਂ ਕਿਸਾਨਾਂ ਦਾ ਇੱਕ ਜਥਾ ਅੰਮ੍ਰਿਤਸਰ ਦੇ ਬਿਆਸ ਤੋਂ ਦਿੱਲੀ ਲਈ ਰਵਾਨਾ ਹੋਇਆ। ਕਿਸਾਨ ਮੰਗ ਕਰ ਰਹੇ ਹਨ ਕਿ ਸੰਸਦ ਵਿੱਚ ਖੇਤੀ ਸਬੰਧੀ ਤਿੰਨ ਕਾਨੂੰਨ ਰੱਦ ਕੀਤੇ ਜਾਣ ਅਤੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕਾਨੂੰਨ ਬਣਾਇਆ ਜਾਵੇ।

ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸਯੁਕਤ ਕਿਸਾਨ ਮੋਰਚਾ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਅੰਦੋਲਨ ਜਾਰੀ ਰਹੇਗਾ। ਇਸ ਦੇ ਨਾਲ ਹੀ SKM ਨੇ ਆਪਣੇ ਕਿਸੇ ਵੀ ਪ੍ਰੋਗਰਾਮ ‘ਚ ਬਦਲਾਅ ਨਾ ਕਰਨ ਦੀ ਗੱਲ ਵੀ ਕਹੀ ਹੈ। ਐਸਕੇਐਮ ਦਾ ਕਹਿਣਾ ਹੈ ਕਿ ਜਦੋਂ ਤੱਕ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਸਦ ਵਿੱਚ ਬਿੱਲ ਪਾਸ ਨਹੀਂ ਹੋ ਜਾਂਦਾ, ਉਦੋਂ ਤੱਕ ਉਹ ਪਿੱਛੇ ਹਟਣ ਵਾਲੇ ਨਹੀਂ ਹਨ।

Leave a Comment

Your email address will not be published.

You may also like

Skip to toolbar