ਆਮ ਆਦਮੀ ਪਾਰਟੀ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਪਹੁੰਚ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਉਹ ਫਿਰ ਨਵਾਂ ਧਮਾਕਾ ਕਰਨਗੇ। ਪਾਰਟੀ ਸੂਤਰਾਂ ਮੁਤਾਬਕ ਕੇਜਰੀਵਾਲ ਬਿਜਲੀ ਦੇ ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਵੱਡੀ ਚੁਣੌਤੀ ਦੇ ਸਕਦੇ ਹਨ। ਇਸ ਤੋਂ ਇਲਾਵਾ ਕੇਜਰੀਵਾਲ ਧਰਨੇ ‘ਤੇ ਬੈਠੇ ਅਧਿਆਪਕਾਂ ਨਾਲ ਵੀ ਮੁਲਾਕਾਤ ਕਰਨਗੇ।
ਦੱਸ ਦਈਏ ਕਿ ਪਿਛਲੇ ਦਿਨਾਂ ਤੋਂ ਅਸਲੀ ਕੇਜਰੀਵਾਲ ਬਾਨਾਮ ਨਕਲੀ ਕੇਜਰੀਵਾਲ ਦੀ ਜੰਗ ਛਿੜੀ ਹੋਈ ਹੈ। ਕੇਜਰੀਵਾਲ ਨੇ ਇਲਾਜ਼ਾਮ ਲਾਇਆ ਸੀ ਕਿ ਉਹ ਜਿਹੜੇ ਐਲਾਨ ਕਰਦੇ ਹਨ, ਮੁੱਖ ਮੰਤਰੀ ਚੰਨੀ ਇੰਨ-ਬਿੰਨ ਉਨ੍ਹਾਂ ਦੀ ਨਕਲ ਕਰਨ ਲੱਗਦੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਚੰਨੀ ਨੂੰ ਨਕਲੀ ਕੇਜਰੀਵਾਲ ਕਿਹਾ ਸੀ। ਆਮ ਆਦਮੀ ਪਾਰਟੀ ਦੇ ਸੂਤਰਾਂ ਮੁਤਾਬਕ ਕਾਂਗਰਸ ਦਾ ਸਵਾਲਾਂ ਦੇ ਜਵਾਬ ਦੇਣ ਲਈ ਕੇਜਰੀਵਾਲ ਪਹੁੰਚ ਰਹੇ ਹਨ। ਉਹ ਮੁੱਖ ਮੰਤਰੀ ਚੰਨੀ ਦੇ ਐਲਾਨਾਂ ਦਾ ਪਰਦਾਫਾਸ਼ ਕਰਨਗੇ।