ਖੇਤੀਬਾੜੀ ਦੇਸ਼

ਕਿਸਾਨਾਂ ਨੂੰ ਲਾਉਣੇ ਚਾਹੀਦੇ ਹਨ ‘PM ਮੋਦੀ ਜ਼ਿੰਦਾਬਾਦ’ ਦੇ ਨਾਅਰੇ- ਅਨਿਲ ਵਿਜ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਵੀ ਕਿਸਾਨ ਆਪਣੇ ਅੰਦੋਲਨ ਤੋਂ ਪਿੱਛੇ ਨਹੀਂ ਹਟ ਰਹੇ ਹਨ। ਕਿਸਾਨਾਂ ਵੱਲੋਂ ਐਮਐਸਪੀ ‘ਤੇ ਗਾਰੰਟੀ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਅਨਿਲ ਵਿੱਜ ਨੇ ਕਿਹਾ ਹੈ ਕਿ ਇੱਕ ਸਾਲ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ, ਇੱਕ ਸਾਲ ਦੇ ਕਿਸਾਨਾਂ ਦੇ ਬਿਆਨ ਸੁਣ ਕੇ ਦੇਖੋ। ਕਿਸਾਨਾਂ ਨੇ ਹਮੇਸ਼ਾ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ, ਹੋਰ ਕੋਈ ਮੰਗ ਨਹੀਂ।

ਅਨਿਲ ਵਿਜ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਸੰਬੋਧਿਤ ਕਰਦੇ ਹੋਏ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਅਤੇ ਇਸ ਐਲਾਨ ‘ਤੇ ਕਿਸਾਨਾਂ ਨੂੰ ਖੁਸ਼ ਹੋਣਾ ਚਾਹੀਦਾ ਸੀ ਅਤੇ ਉਨ੍ਹਾਂ ਦਾ ਧੰਨਵਾਦ ਕਰਨਾ ਚਾਹੀਦਾ ਸੀ। ਕਿਸਾਨਾਂ ਨੂੰ ਪ੍ਰਧਾਨ ਮੰਤਰੀ ਜ਼ਿੰਦਾਬਾਦ ਦੇ ਨਾਅਰੇ ਲਗਾਉਣੇ ਚਾਹੀਦੇ ਸਨ ਅਤੇ ਆਪਣੇ ਘਰਾਂ ਨੂੰ ਪਰਤਣਾ ਚਾਹੀਦਾ ਸੀ

Leave a Comment

Your email address will not be published.

You may also like

Skip to toolbar