ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਸੁਖਬੀਰ ਸੁਮੇਧ ਸੈਣੀ ਨਾਲ ਮੇਰੇ ਸਬੰਧ ਸਾਬਿਤ ਕਰ ਦੇਣ ਤਾਂ ਮੈਂ ਰਾਜਨੀਤੀ ਤੋਂ ਸਨਿਆਸ ਲੈ ਲਵਾਂਗਾ। ਸਿੱਧੂ ਨੇ ਕਿਹਾ ਕਿ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਕਿ ਸਿੱਧੂ ਉਨ੍ਹਾਂ ਦੇ ਖਿਲਾਫ ਕੋਈ ਸਾਜਿਸ਼ ਰਚ ਰਹੇ ਹਨ ਜਦਕਿ ਕਿਸੇ ਦੇ ਵੀ ਖਿਲਾਫ ਜੇਕਰ ਕੋਈ ਕਾਰਵਾਈ ਹੁੰਦੀ ਹੈ ਤਾਂ ਕਾਨੂੰਨ ਦੇ ਦਾਇਰੇ ਦੇ ਅੰਦਰ ਹੀ ਹੁੰਦੀ ਹੈ।
ਅਸੀਂ ਤਾਂ ਸਿਰਫ ਮਾਣਯੋਗ ਅਦਾਲਤ ਤੋਂ ਇਨਸਾਫ ਅਤੇ ਕਾਰਵਾਈ ਦੀ ਮੰਗ ਹੀ ਕਰ ਸਕਦੇ ਹਾਂ, ਜਸ ਲਈ ਜਿੱਥੋਂ ਤੱਕ ਸਿੱਧੂ ਦਾ ਸਵਾਲ ਹੈ ਤਾਂ ਸਿੱਧੂ ਨੇ ਹਮੇਸ਼ਾਂ ਨਸ਼ੇ ਅਤੇ ਬੇਅਦਬੀ ਦੇ ਮਾਮਲਿਆਂ ਦੇ ਦੋਸ਼ੀਆਂ ਖਿਲਾਫ ਮੰਗ ਹੀ ਕੀਤੀ ਹੈ।